ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਯਾਤਰੀਆਂ ਦੀ ਗਿਣਤੀ ਹੋਈ ਦੁੱਗਣੀ, ਜਾਣੋ ਕੀ ਬੋਲੇ CEO
Sunday, Sep 11, 2022 - 10:04 AM (IST)
ਚੰਡੀਗੜ੍ਹ (ਲਲਨ) : ਕੋਵਿਡ-19 ਦੇ ਮਾਮਲਿਆਂ 'ਚ ਕਮੀ ਆਉਣ ਤੋਂ ਬਾਅਦ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਯਾਤਰੀਆਂ ਦੀ ਗਿਣਤੀ 'ਚ ਹੌਲੀ-ਹੌਲੀ ਵਾਧਾ ਹੋ ਰਿਹਾ ਸੀ ਪਰ ਅਗਸਤ 2022 'ਚ ਯਾਤਰੀਆਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਸੀ. ਈ. ਓ. ਰਾਕੇਸ਼ ਰੰਜਨ ਸਹਾਏ ਨੇ ਕਿਹਾ ਕਿ ਸਤੰਬਰ ਅਤੇ ਅਕਤੂਬਰ ਦੇ ਮਹੀਨਿਆਂ 'ਚ ਤਿਉਹਾਰਾਂ ਦੇ ਸੀਜ਼ਨ 'ਚ ਯਾਤਰੀਆਂ ਦੀ ਗਿਣਤੀ 'ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।
ਉਮੀਦ ਹੈ ਕਿ ਯਾਤਰੀਆਂ ਦੀ ਗਿਣਤੀ 3 ਲੱਖ ਦੇ ਕਰੀਬ ਪਹੁੰਚ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਰਦੀਆਂ ਦੇ ਮੌਸਮ 'ਚ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ, ਜਿਸ ਤੋਂ ਬਾਅਦ ਯਾਤਰੀਆਂ ਦੀ ਗਿਣਤੀ ਹੋਰ ਵਧੇਗੀ।
ਇਹ ਵੀ ਪੜ੍ਹੋ : ਹੁਣ ਵਿਰਾਸਤੀ ਇਮਾਰਤਾਂ ’ਤੇ ਲਾਏ ਜਾਣਗੇ ਸਾਈਨ ਬੋਰਡ, ਸੈਲਾਨੀਆਂ ਨੂੰ ਨਹੀਂ ਪਵੇਗੀ ਗਾਈਡ ਦੀ ਲੋੜ
ਇਕ ਦਿਨ ’ਚ 72 ਉਡਾਣਾਂ
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ’ਤੇ ਘਰੇਲੂ ਉਡਾਣਾਂ ਦੇ ਸੰਚਾਲਨ 'ਚ ਵੀ ਵਾਧਾ ਹੋਇਆ ਹੈ। ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਦੀ ਆਵਾਜਾਈ ਦੀ ਗੱਲ ਕਰੀਏ ਤਾਂ ਇਕ ਦਿਨ 'ਚ ਲਗਭਗ 72 ਉਡਾਣਾਂ ਲੈਂਡ ਹੁੰਦੀਆਂ ਅਤੇ ਉਡਾਣ ਭਰਦੀਆਂ ਹਨ। ਇੰਨਾ ਹੀ ਨਹੀਂ, ਦੋ ਅੰਤਰਰਾਸ਼ਟਰੀ ਉਡਾਣਾਂ ਵੀ ਉਡਾਣ ਭਰ ਰਹੀਆਂ ਹਨ। 2021 'ਚ ਯਾਤਰੀਆਂ ਦੀ ਘਾਟ ਕਾਰਨ 2 ਉਡਾਣਾਂ ਵੀ ਰੱਦ ਕੀਤੀਆਂ ਗਈਆਂ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ