ਅੱਜ ਬਟਾਲਾ ’ਚ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ

Tuesday, Dec 03, 2024 - 11:51 AM (IST)

ਅੱਜ ਬਟਾਲਾ ’ਚ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ

ਬਟਾਲਾ/ਗੁਰਦਾਸਪੁਰ (ਜਗ ਬਾਣੀ ਟੀਮ)-ਜ਼ਿਲ੍ਹਾ ਗੁਰਦਾਸਪੁਰ ’ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਯਾਨੀ ਅੱਜ ਬਟਾਲਾ ਦੀ ਦਾਣਾ ਮੰਡੀ ਵਿਖੇ ਹੋ ਰਿਹਾ ਹੈ। ਇਸ ਸਹੁੰ ਚੁੱਕ ਸਮਾਗਮ ’ਚ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ’ਚ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ। 

ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 11 ਬਲਾਕਾਂ ਦੀਆਂ ਕੁੱਲ 1285 ਪੰਚਾਇਤਾਂ ਹਨ, ਜਿਨ੍ਹਾਂ ’ਚ 1267 ਸਰਪੰਚ ਅਤੇ 7208 ਪੰਚ ਚੁਣੇ ਗਏ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 8475 ਹੈ।

ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਚੁਣੇ ਗਏ ਸਰਪੰਚ ਤੇ ਪੰਚ ਸਾਹਿਬਾਨ ਨੂੰ ਸੂਬਾ ਸਰਕਾਰ ਦੇ ਕੈਬਨਿਟ ਵਜ਼ੀਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਹੁੰ ਚੁਕਾਈ ਜਾਵੇਗੀ। ਇਸ ਸਹੁੰ ਚੁੱਕ ਸਮਾਗਮ ’ਚ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਆਗੂ ਭਾਗ ਲੈਣਗੇ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਆਗੂਆਂ ਨੂੰ ਸੁਣਾਈ ਪਖਾਨੇ ਸਾਫ਼ ਕਰਨ ਦੀ ਸਜ਼ਾ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ 3 ਦਸੰਬਰ ਨੂੰ ਅੱਜ ਹੋਵੇਗਾ। ਉਨ੍ਹਾਂ ਜ਼ਿਲੇ ਦੇ ਨਵੇਂ ਚੁਣੇ ਗਏ ਸਮੂਹ ਸਰਪੰਚ ਤੇ ਪੰਚ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਇਸ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋ ਕੇ ਆਪਣੀ ਨਵੀਂ ਜ਼ਿੰਮੇਵਾਰੀ ਦਾ ਹਲਫ਼ ਲੈਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News