ਇੰਸਟਾਗ੍ਰਾਮ ’ਤੇ ਲਾਈਕਸ ਦੀ ਅਜਿਹੀ ਭੁੱਖ ਕਿ ਆਪਣੀ ਤੇ ਰਿਸ਼ੇਤਦਾਰ ਦੀ ਅਸ਼ਲੀਲ ਫੋਟੋ ਕਰ ਦਿੱਤੀ ਅਪਲੋਡ

Tuesday, Sep 12, 2023 - 06:15 PM (IST)

ਇੰਸਟਾਗ੍ਰਾਮ ’ਤੇ ਲਾਈਕਸ ਦੀ ਅਜਿਹੀ ਭੁੱਖ ਕਿ ਆਪਣੀ ਤੇ ਰਿਸ਼ੇਤਦਾਰ ਦੀ ਅਸ਼ਲੀਲ ਫੋਟੋ ਕਰ ਦਿੱਤੀ ਅਪਲੋਡ

ਫ਼ਰੀਦਕੋਟ (ਰਾਜਨ) : ਫਰੀਦਕੋਟ ਵਿਚ ਇੰਸਟਾਗ੍ਰਾਮ ’ਤੇ ਲਾਈਕ ਕੁਮੈਂਟ ਦੇ ਲਾਲਚ ਵਿਚ ਇਕ ਵਿਆਹੁਤਾ ਇਸ ਕਦਰ ਅੰਨ੍ਹੀ ਹੋ ਗਈ ਕਿ ਉਸ ਨੇ ਆਪਣੀ ਅਤੇ ਰਿਸ਼ਤੇਦਾਰਾਂ ਦੀ ਇਤਰਾਜ਼ਯੋਗ ਤਸਵੀਰਾਂ ਤੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀਆਂ। ਇਥੋਂ ਤਕ ਕਿ ਆਪਣਾ ਅਤੇ ਰਿਸ਼ਤੇਦਾਰਾਂ ਦਾ ਚਿਹਰਾ ਤਕ ਵੀ ਨਹੀਂ ਲੁਕੋਇਆ। ਜਦੋਂ ਇਹ ਤਸਵੀਰਾਂ ਵਾਇਰਲ ਹੋਈਆਂ ਤਾਂ ਇਸ ਸ਼ਰਮਨਾਕ ਘਟਨਾ ਬਾਰੇ ਖੁਲਾਸਾ ਹੋਇਆ। 

ਇਹ ਵੀ ਪੜ੍ਹੋ : ਮੰਦਰ ’ਚ ਕੁੜੀ ਦਾ ਗਲ਼ਾ ਵੱਢਣ ਵਾਲਾ ਦਰਿੰਦਾ ਗ੍ਰਿਫ਼ਤਾਰ, ਵਾਰਦਾਤ ’ਚ ਹੋਇਆ ਵੱਡਾ ਖ਼ੁਲਾਸਾ

ਪੀੜਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਇੰਸਟਾਗ੍ਰਾਮ ’ਤੇ ਵਾਇਰਲ ਕਰਨ ਦੀ ਸ਼ਿਕਾਇਤ ’ਤੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਦੀਆਂ ਹਦਾਇਤਾਂ ’ਤੇ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਜਲੰਧਰ ਜ਼ਿਲ੍ਹੇ ਦੇ ਪਿੰਡ ਦੁਰਾਇਆ ਦੀ ਰਹਿਣ ਵਾਲੀ ਪ੍ਰੇਰਣਾ ਪੁੱਤਰੀ ਕਿਸ਼ੋਰ ਕੁਮਾਰ ’ਤੇ ਸਥਾਨਕ ਥਾਣਾ ਸਿਟੀ ਵਿਖੇ ਇਨਫਰਮੇਸ਼ਨ ਐਂਡ ਟੈਕਨਾਲੌਜੀ ਐਕਟ 2000 ਤਹਿਤ ਮੁਕੱਦਮਾ ਦਰਜ ਕਰ ਲਿਆ। 

ਇਹ ਵੀ ਪੜ੍ਹੋ : ਮੋਬਾਇਲ ਖੋਹ ਕੇ ਤੇਜ਼ੀ ਨਾਲ ਭੱਜ ਰਹੇ ਲੁਟੇਰਿਆਂ ਨਾਲ ਹੋਈ ਜੱਗੋਂ ਤੇਰ੍ਹਵੀਂ, ਤੜਫ਼ ਤੜਫ਼ ਕੇ ਨਿਕਲੀ ਜਾਨ

ਇਸ ਮਾਮਲੇ ਵਿਚ ਅਸ਼ੋਕ ਕੁਮਾਰ ਪੁੱਤਰ ਦੀਵਾਨ ਚੰਦ ਵਾਸੀ ਫ਼ਰੀਦਕੋਟ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਕੀਤੀ ਗਈ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਮੁਲਜ਼ਮ ਪ੍ਰੇਰਣਾ ਨੇ ਉਸਦੀਆਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀਆਂ ਅਸ਼ਲੀਲ ਫੋਟੋ ਬਣਾ ਕੇ ਇੰਸਟਾਗ੍ਰਾਮ ’ਤੇ ਵਾਇਰਲ ਕਰ ਦਿੱਤੀਆਂ ਜਿਸ ਨਾਲ ਉਸਦੇ ਪਰਿਵਾਰ ਦੀ ਕਾਫੀ ਬਦਨਾਮੀ ਹੋਈ ਹੈ। ਇਸ ਸ਼ਿਕਾਇਤ ਦੀ ਪੜਤਾਲ ਐੱਸ. ਐੱਸ. ਪੀ ਵੱਲੋਂ ਉੱਪ ਪੁਲਸ ਕਪਤਾਨ ਪੁਲਸ ਪਾਸੋਂ ਕਰਵਾਉਣ ਉਪਰੰਤ ਦਿੱਤੇ ਗਏ ਦਿਸ਼ਾ ਨਿਰਦੇਸ਼ ’ਤੇ ਥਾਣਾ ਸਿਟੀ ਪੁਲਸ ਵੱਲੋਂ ਮੁਕੱਦਮਾ ਦਰਜ ਕਰਨ ਦੀ ਕਾਰਵਾਈ ਕੀਤੀ ਗਈ ਹੈ ਜਦਕਿ ਇਸ ਮਾਮਲੇ ਵਿਚ ਦੋਸ਼ਣ ਦੀ ਗ੍ਰਿਫ਼ਤਾਰੀ ਅਜੇ ਨਹੀਂ ਹੋਈ ਹੈ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਹੋਟਲ ’ਚ ਵਿਦੇਸ਼ੀ ਕੁੜੀਆਂ ਦੀ ਵੀਡੀਓ ਹੋਈ ਵਾਇਰਲ, ਅਮੀਰਜ਼ਾਦਿਆਂ ਦੀ ਕਰਤੂਤ ਵੀ ਹੋਈ ਕੈਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News