ਜਬਰ-ਜ਼ਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਸਜ਼ਾ ਤੇ ਜੁਰਮਾਨਾ

Wednesday, Jul 19, 2017 - 01:36 AM (IST)

ਜਬਰ-ਜ਼ਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਸਜ਼ਾ ਤੇ ਜੁਰਮਾਨਾ

ਹੁਸ਼ਿਆਰਪੁਰ, (ਅਮਰਿੰਦਰ)- ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਅਤੇ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਗੁਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਕੰਧਾਲੀ ਨਰੰਗਪੁਰ ਨੂੰ ਦੋਸ਼ੀ ਕਰਾਰ ਦਿੰਦਿਆਂ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਗੁਰਮੀਤ ਕੌਰ ਦੀ ਅਦਾਲਤ ਨੇ 10 ਸਾਲ ਦੀ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਪੀੜਤ ਧਿਰ ਨੂੰ 1.5 ਲੱਖ ਰੁਪਏ ਮੁਆਵਜ਼ੇ ਦੇ ਤੌਰ 'ਤੇ ਦੇਣ ਦੇ ਵੀ ਆਦੇਸ਼ ਦਿੱਤੇ ਹਨ। ਵਰਨਣਯੋਗ ਹੈ ਕਿ 12 ਮਈ 2015 ਨੂੰ ਪੀੜਤਾ ਦੀ ਮਾਂ ਨੇ ਟਾਂਡਾ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਸੀ ਕਿ ਉਹ ਆਪਣੀਆਂ ਤਿੰਨ ਬੇਟੀਆਂ ਨਾਲ ਸੁੱਤੀ ਹੋਈ ਸੀ ਅਤੇ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਉਸ ਦੀ 16 ਸਾਲਾ ਲੜਕੀ ਘਰ 'ਚ ਨਹੀਂ ਸੀ। ਉਸ ਦੀ ਭਾਲ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਪਿੰਡ ਦਾ ਹੀ ਲੜਕਾ ਗੁਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵੀ ਪਿੰਡ 'ਚੋਂ ਗਾਇਬ ਸੀ। ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਟਾਂਡਾ ਪੁਲਸ ਨੇ ਕੇਸ ਦਰਜ ਕਰ ਕੇ ਦੋਸ਼ੀ ਗੁਰਵਿੰਦਰ ਸਿੰਘ ਨੂੰ ਲੜਕੀ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਮੈਡੀਕਲ ਰਿਪੋਰਟ 'ਚ ਜਬਰ-ਜ਼ਨਾਹ ਦੀ ਪੁਸ਼ਟੀ ਹੋਣ 'ਤੇ ਪੁਲਸ ਨੇ ਦੋਸ਼ੀ ਖਿਲਾਫ਼ ਧਾਰਾ 363, 366-ਏ ਤੋਂ ਇਲਾਵਾ 376 ਵੀ ਜੋੜ ਦਿੱਤੀ ਸੀ। ਅੱਜ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਉਪਰੋਕਤ ਸਜ਼ਾ ਸੁਣਾਈ ਹੈ।


Related News