ਅਧਿਕਾਰੀਆਂ ਖਿਲਾਫ ਕਾਰਵਾਈ ਲਈ ਫੌਰੀ ਲਿਖਿਆ ਗਿਆ : ਸਿੱਧੂ

01/10/2018 7:16:56 AM

ਚੰਡੀਗੜ੍ਹ (ਬਿਊਰੋ) - ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਰਹੇ ਅਧਿਕਾਰੀਆਂ ਕ੍ਰਮਵਾਰ ਨਵਜੋਤ ਪਾਲ ਸਿੰਘ ਰੰਧਾਵਾ (ਸਾਬਕਾ ਡਾਇਰੈਕਟਰ, ਸੈਰ-ਸਪਾਟਾ ਤੇ ਸੱਭਿਆਚਾਰਕ) ਅਤੇ ਰਾਜੇਸ਼ ਧੀਮਾਨ (ਕਮਿਸ਼ਨਰ, ਐੱਸ. ਏ. ਐੱਸ. ਨਗਰ) ਖਿਲਾਫ਼ ਦੋ ਵੱਖ-ਵੱਖ ਮਾਮਲਿਆਂ ਵਿਚ ਵਿਭਾਗੀ ਕਾਰਵਾਈ ਕਰਨ ਸਬੰਧੀ ਮੀਡੀਆ ਦੇ ਇਕ ਹਿੱਸੇ 'ਚ ਪ੍ਰਕਾਸ਼ਿਤ ਰਿਪੋਰਟਾਂ ਨੂੰ ਗਲਤ ਦੱਸਦਿਆਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕਰਦਿਆਂ ਤੁਰੰਤ ਲਿਖਤੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਕਤ ਦੋਵਾਂ ਅਧਿਕਾਰੀਆਂ ਵੱਲੋਂ ਕੀਤੀਆਂ ਬੇਨਿਯਮੀਆਂ ਦੇ ਮਾਮਲੇ 'ਚ ਵੀ ਕਾਰਵਾਈ ਕਰਨ ਲਈ ਫੌਰੀ ਤੌਰ 'ਤੇ ਲਿਖਿਆ ਗਿਆ।


Related News