ਪੁਰਾਤਨ ਅਕਾਲੀ ਦਲ ਨੂੰ ਮੁੜ ਸੁਰਜੀਤ ਕਰ ਲੀਹਾਂ 'ਤੇ ਲਿਆਂਦਾ ਜਾਵੇਗਾ : ਵਿਦੇਸ਼ੀ ਸਿੱਖ

03/11/2022 8:49:33 PM

ਲੰਡਨ (ਸਰਬਜੀਤ ਸਿੰਘ ਬਨੂੜ) : ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਚੋਣਾਂ ਵਿੱਚ ਮਿਲੀ ਵੱਡੀ ਜਿੱਤ ‘ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਨਾਮੋਸ਼ੀ ਭਰੀ ਹਾਰ ਨੇ ਵਿਦੇਸ਼ੀ ਸਿੱਖਾਂ 'ਚ ਭਾਵੇਂ ਖੁਸ਼ੀ ਲਿਆਂਦੀ ਹੈ ਪਰ ਉਹ ਆਪਣੇ ਬਜ਼ੁਰਗਾਂ ਦੇ ਲਹੂ ਤੇ ਹਜ਼ਾਰਾਂ ਕੁਰਬਾਨੀਆਂ ਨਾਲ ਸਿਰਜੇ ਪੁਰਾਤਨ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਕੇ ਲੀਹਾਂ 'ਤੇ ਲਿਆਉਣ ਲਈ ਮੀਟਿੰਗਾਂ ਵਿੱਚ ਰੁੱਝ ਗਏ ਹਨ। ਇੰਗਲੈਂਡ, ਕੈਨੇਡਾ, ਅਮਰੀਕਾ, ਜਰਮਨ ਆਦਿ ਦੇਸ਼ਾਂ ਵਿੱਚ 2-2 ਪੀੜ੍ਹੀਆਂ ਪੰਜਾਬ ਤੋਂ ਦੂਰ ਵਸੇ ਪੰਜਾਬੀ ਆਪਣੀ ਸਖ਼ਤ ਮਿਹਨਤ ਤੇ ਚੰਗੇ ਕਾਰੋਬਾਰ ਹੋਣ ਅਤੇ ਪਹਿਲੀ ਤੇ ਦੂਜੀ ਵਿਸ਼ਵ ਜੰਗ 'ਚ ਦਿੱਤੀਆਂ ਅਣਗਿਣਤ ਕੁਰਬਾਨੀਆਂ ਦੇ ਬਾਵਜੂਦ ਹਮੇਸ਼ਾ ਦੇਸ਼, ਪੰਜਾਬ ਲਈ ਜਿਊਂਦੇ ਤੇ ਉਸ ਦਾ ਭਲਾ ਤੇ ਤਰੱਕੀ ਲੋਚਦੇ ਆਮ ਵੇਖੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਹਾਰ ਕੀਤੀ ਸਵੀਕਾਰ, ਦਿੱਤਾ ਵੱਡਾ ਬਿਆਨ

ਬੀਤੇ ਕਈ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਰਿਵਾਰਕ ਮੋਹ 'ਚ ਫਸ ਕੇ ਅਕਾਲੀ ਦਲ ਨੂੰ ਨਿੱਜੀ ਕੰਪਨੀ ਬਣਾ ਕੇ ਇਸ ਦੇ ਪੁਰਾਤਨ ਇਤਿਹਾਸ ਨੂੰ ਮਿਟਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਗਈ ਤੇ ਗੁਰਦੁਆਰਾ ਪ੍ਰਬੰਧ ਤੇ ਆਪਣੀ ਮਰਜ਼ੀ ਨਾਲ ਕੀਤੀਆਂ ਜਾ ਰਹੀਆਂ ਸਿੱਖ ਵਿਰੋਧੀ ਕਾਰਵਾਈਆਂ ਨੇ ਵਿਦੇਸ਼ੀ ਸਿੱਖਾਂ ਨੂੰ ਨਾਮੋਸ਼ੀ ਵਿੱਚ ਧੱਕਿਆ ਹੈ, ਜਿਸ ਤੋਂ ਦੁਖੀ ਹੋ ਕੇ ਵਿਦੇਸ਼ੀ ਪੰਜਾਬੀਆਂ ਨੇ ਇਕਜੁੱਟ ਹੋ ਕੇ ਪੰਥਕ ਮੁੱਦਿਆਂ ਤੋਂ ਭਟਕ ਕੇ ਤੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ, ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੀ ਸਜ਼ਾ ਬਾਦਲ ਦਲ ਨੂੰ ਚੋਣਾਂ 'ਚ ਮਿਲੀ ਹਾਰ ਹੈ। ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਨੇ ਖੁੱਲ੍ਹ ਕੇ ਪੰਜਾਬ ਵਿੱਚ ਰਾਜਸੀ ਗੁੰਡਾ ਰਾਜ ਦੇ ਬਦਲਾਅ ਲਈ ਦੂਜੀਆਂ ਪਾਰਟੀਆਂ ਵੱਲ ਰੁੱਖ ਕਰਕੇ ਸੂਬੇ ਪੰਜਾਬ ਦੀ ਵਾਗਡੋਰ ਆਮ ਆਦਮੀ ਪਾਰਟੀ ਦੇ ਹੱਥ ਫੜਾਉਣ ਵਿੱਚ ਅਹਿਮ ਰੋਲ ਅਦਾ ਕੀਤਾ। ਸਿੱਖ ਮਸਲਿਆਂ, ਬੰਦੀ ਸਿੰਘਾਂ ਦੀ ਰਿਹਾਈ 'ਤੇ ਚੁੱਪ ਅਤੇ ਸਿੱਖਾਂ ਦੇ ਕਾਤਲਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਪ੍ਰਸਤੀ ਹੇਠ ਉੱਚ ਅਹੁਦਿਆਂ 'ਤੇ ਨਿਵਾਜਣਾ ਸਿੱਖਾਂ ਦੇ ਅੱਲੇ ਜ਼ਖ਼ਮਾਂ 'ਤੇ ਲੂਣ ਪਾਉਣ ਬਰਾਬਰ ਸੀ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਵੱਡੀ ਹਾਰ ਤੋਂ ਬਾਅਦ ਪਾਰਟੀ ’ਚ ਉੱਠੀ ਬਗਾਵਤ

Harnek Seechewal

This news is Content Editor Harnek Seechewal