ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਇਕਲੌਤੇ ਭਰਾ ਦੀ ਮੌਤ

Tuesday, Oct 20, 2026 - 02:22 PM (IST)

ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਇਕਲੌਤੇ ਭਰਾ ਦੀ ਮੌਤ

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਦੁਸਹਿਰੇ ਵਾਲੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਕੋਰੀਡੋਰ ਮਾਰਗ ’ਤੇ ਪਿੰਡ ਠੂੰਡੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 20 ਸਾਲਾ ਨੌਜਵਾਨ ਗੁਰਸੇਵਕ ਸਿੰਘ ਦੀ ਦਰਦਨਾਕ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਭਰਥ ਕਾਜੀਚੱਕ (ਬਹਿਰਾਮਪੁਰ) ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਆਪਣੀ ਵੱਡੀ ਭੈਣ ਦੇ ਅਗਲੇ ਮਹੀਨੇ ਹੋਣ ਵਾਲੇ ਵਿਆਹ ਲਈ ਕਾਰਡ ਵੰਡਣ ਵਾਸਤੇ ਆਪਣੀ ਭੂਆ ਦੇ ਘਰ ਆਇਆ ਹੋਇਆ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬਹਿਰਾਮਪੁਰ ਦੇ ਪਿੰਡ ਪਰਤਾ ਦਾ ਰਹਿਣ ਵਾਲਾ ਸੀ। ਉਹ ਆਪਣੀ ਭੂਆ ਨੂੰ ਪਿੰਡ ਠੂੰਡੀ ਛੱਡਣ ਅਤੇ ਵੱਡੀ ਭੈਣ ਦੇ ਵਿਆਹ ਦਾ ਕਾਰਡ ਦੇਣ ਲਈ ਆਇਆ ਸੀ। ਸਵੇਰੇ ਜਦੋਂ ਉਹ ਮੋਟਰਸਾਈਕਲ ’ਤੇ ਵਾਪਸ ਆਪਣੇ ਘਰ ਜਾ ਰਿਹਾ ਸੀ ਤਾਂ ਠੂੰਡੀ-ਤਾਜਪੁਰ ਰੋਡ ’ਤੇ ਇੱਕ ਤਿੱਖੇ ਮੋੜ ਨੇੜੇ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨਾਲ ਉਸ ਦੀ ਟੱਕਰ ਹੋ ਗਈ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ

ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਕਈ ਫੁੱਟ ਹਵਾ ਵਿੱਚ ਉਛਲ ਕੇ ਸੜਕ ’ਤੇ ਜਾ ਡਿੱਗਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਭਿਆਨਕਤਾ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੀ ਵੱਡੀ ਭੈਣ ਦਾ ਵਿਆਹ ਅਗਲੇ ਮਹੀਨੇ ਹੋਣਾ ਸੀ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਪਰਿਵਾਰ ਖੁਸ਼ੀਆਂ ਦੀ ਉਡੀਕ ਕਰ ਰਿਹਾ ਸੀ, ਪਰ ਇਸ ਹਾਦਸੇ ਨੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਪਰਿਵਾਰ ’ਤੇ ਦੁੱਖਾਂ ਦਾ ਪਹਾੜ ਉਸ ਸਮੇਂ ਹੀ ਟੁੱਟ ਪਿਆ ਸੀ ਜਦੋਂ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਹੁਣ ਘਰ ਦੇ ਇਕਲੌਤੇ ਪੁੱਤਰ ਦੀ ਮੌਤ ਨੇ ਪਰਿਵਾਰ ਨੂੰ ਬੁਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ। ਜਿਸ ਭਰਾ ਨੇ ਆਪਣੀ ਭੈਣ ਦੇ ਵਿਆਹ ਵਿੱਚ ਖੁਸ਼ੀਆਂ ਸਾਂਝੀਆਂ ਕਰਨੀਆਂ ਸਨ, ਉਹ ਵਿਆਹ ਤੋਂ ਪਹਿਲਾਂ ਹੀ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਲੋਕਾਂ ਵੱਲੋਂ ਤੇਜ਼ ਰਫ਼ਤਾਰ ਵਾਹਨਾਂ ’ਤੇ ਕਾਬੂ ਪਾਉਣ ਅਤੇ ਸੜਕਾਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News