3 ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਕਾਰਨ ਮੌਤ, ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ
Sunday, Jul 06, 2025 - 01:17 PM (IST)

ਜ਼ੀਰਾ (ਅਕਾਲੀਆਂ ਵਾਲਾ) : ਇੱਥੋਂ ਦੇ ਨੇੜਲੇ ਪਿੰਡ ਮਰੂੜ 'ਚ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਛਾਣ ਸੁਪਨਦੀਪ ਸਿੰਘ (19) ਪੁੱਤਰ ਸਾਧੂ ਸਿੰਘ ਵਾਸੀ ਮਰੂੜ ਵਜੋਂ ਹੋਈ ਹੈ, ਜੋ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਪ੍ਰਚਾਰ ਸਕੱਤਰ ਗੁਰਭਾਗ ਸਿੰਘ ਮਰੂੜ ਦਾ ਭਤੀਜਾ ਸੀ। ਮਿਲੀ ਜਾਣਕਾਰੀ ਅਨੁਸਾਰ ਸੁਪਨਦੀਪ ਸਿੰਘ ਆਪਣੇ ਘਰ 'ਚ ਰੋਜ਼ਾਨਾ ਵਰਗਾ ਕੰਮ ਕਰ ਰਿਹਾ ਸੀ ਕਿ ਅਚਾਨਕ ਉਸਦਾ ਹੱਥ ਬਿਜਲੀ ਦੀ ਤਾਰ ਨਾਲ ਲੱਗ ਗਿਆ, ਜਿਸ ਕਾਰਨ ਉਹ ਕਰੰਟ ਨਾਲ ਝਟਕੇ ਖਾ ਗਿਆ ਅਤੇ ਮੌਕੇ 'ਤੇ ਹੀ ਬੇਹੋਸ਼ ਹੋ ਗਿਆ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...
ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਹੀ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਜ਼ੀਰਾ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਸੁਪਨਦੀਪ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਹਾਲ ਹੀ 'ਚ ਉਸ ਨੇ ਆਪਣੀ ਸਕੂਲੀ ਪੜ੍ਹਾਈ ਪੂਰੀ ਕੀਤੀ ਸੀ। ਉਸ ਦੀ ਅਚਾਨਕ ਮੌਤ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਸੁਪਨਦੀਪ ਸਿੰਘ ਦੀ ਮੌਤ 'ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਵੀ ਡੂੰਘਾ ਦੁੱਖ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ ਤਾਜ਼ਾ UPDATE
ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ ਇਕਬਾਲ ਸਿੰਘ ਢਿੱਲੋਂ, ਜਗਮੋਹਨ ਸਿੰਘ ਕੰਗ, ਚੇਅਰਮੈਨ ਕੰਵਲਜੀਤ ਸਿੰਘ ਗਿਲ ਕਸੋਆਣਾ, ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ, ਸੀਨੀਅਰ ਮੀਤ ਪ੍ਰਧਾਨ ਪੰਜਾਬ ਲਾਲ ਸਿੰਘ ਗੋਲੇਵਾਲਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਲੀਪੁਰ, ਜ਼ਿਲ੍ਹਾ ਜਨਰਲ ਸਕੱਤਰ ਜੁਗਰਾਜ ਸਿੰਘ ਫੇਰੋਕੇ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8