3 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਬੱਸ ਸਟੈਂਡ ਨੇੜਿਓਂ ਪਾਰਕ ''ਚੋਂ ਮਿਲੀ ਲਾਸ਼
Saturday, Feb 08, 2025 - 05:23 AM (IST)
ਆਦਮਪੁਰ/ਜਲੰਧਰ (ਦਿਲਬਾਗੀ, ਰਣਦੀਪ, ਚਾਂਦ, ਜਤਿੰਦਰ)-ਆਦਮਪੁਰ ਬੱਸ ਸਟੈਂਡ ਨੇੜੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਵਿਚ ਬੀਤੇ ਦਿਨ ਇਕ 27 ਸਾਲਾ ਨੌਜਵਾਨ ਦੀ ਲਾਸ਼ ਮਿਲਣ ’ਤੇ ਹਾਹਾਕਾਰ ਮੱਚ ਗਈ। ਆਦਮਪੁਰ ਦੇ ਬੱਸ ਸਟੈਂਡ ਨੇੜੇ ਨਸ਼ੇੜੀਆਂ ਦਾ ਅੱਡਾ ਬਣ ਚੁੱਕੇ ਪਾਰਕ ’ਚ ਬਣੀਆਂ ਹੋਈਆਂ ਝਾੜੀਆਂ ’ਚੋਂ ਇਕ 27 ਸਾਲਾ ਨੌਜਵਾਨ ਦੀ ਲਾਸ਼ ਮਿਲਣ ’ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਕੁਮਾਰ ਉਰਫ਼ ਬਿੰਦੂ ਪੁੱਤਰ ਰਾਮ ਲੁਭਾਇਆ ਵਾਸੀ ਰਾਮ ਨਗਰ ਆਦਮਪੁਰ ਵਜੋਂ ਹੋਈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋ ਗਏ ਹੁਕਮ
ਜਾਣਕਾਰੀ ਅਨੁਸਾਰ ਵਰਿੰਦਰ ਕੁਮਾਰ ਬਿੰਦੂ, ਜੋਕਿ ਫਲੈਕਸਾਂ ਲਾਉਣ ਦਾ ਕੰਮ ਕਰਦਾ ਸੀ ਅਤੇ ਨਸ਼ਿਆਂ ਦਾ ਆਦੀ ਸੀ ਅਤੇ ਪਿਛਲੇ ਦਿਨ ਹੀ ਘਰਦਿਆਂ ਵੱਲੋਂ ਇਸ ਦਾ ਸੈਂਟਰ ’ਚ ਇਲਾਜ ਵੀ ਕਰਵਾਇਆ ਗਿਆ ਸੀ। ਮ੍ਰਿਤਕ ਵਰਿੰਦਰ ਕੁਮਾਰ ਬਿੰਦੂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇਸ ਦਾ ਪਿਤਾ ਰਾਜ ਮਿਸਤਰੀ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਹਜ਼ਾਰਾਂ ਨੌਜਵਾਨਾਂ ਦਾ ਡਿਪੋਰਟ ਹੋਣਾ ਪੰਜਾਬ ਲਈ ਬਣ ਸਕਦੀ ਹੈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e