4 ਭੈਣਾਂ ਦੇ ਇਕਲੌਤੇ ਭਰਾ ਨੇ ਲਿਆ ਫਾਹਾ
Friday, Oct 06, 2017 - 02:52 AM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਦਿਮਾਗੀ ਪ੍ਰੇਸ਼ਾਨੀ ਕਾਰਨ 17 ਵਰ੍ਹਿਆਂ ਦੇ ਨੌਜਵਾਨ ਨੇ ਫਾਹਾ ਲੈ ਲਿਆ। ਥਾਣਾ ਮਹਿਲ ਕਲਾਂ ਦੇ ਹੈੱਡ ਕਾਂਸਟੇਬਲ ਸੁਰਿੰਦਰਪਾਲ ਨੇ ਦੱਸਿਆ ਕਿ ਮ੍ਰਿਤਕ ਮਨਪ੍ਰੀਤ ਸਿੰਘ ਉਰਫ ਸੋਨੀ ਪੁੱਤਰ ਸਵ. ਸੁਖਦੇਵ ਸਿੰਘ ਵਾਸੀ ਸਹਿਜੜਾ 4 ਭੈਣਾਂ ਦਾ ਇਕਲੌਤਾ ਭਰਾ ਸੀ। 3 ਸਾਲ ਪਹਿਲਾਂ ਪਿਤਾ ਦੀ ਮੌਤ ਹੋ ਜਾਣ ਕਾਰਨ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਾ ਸੀ। ਪਿਛਲੇ ਦਿਨੀਂ ਉਸਨੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।