Punjab: ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਗਲ ਲਾਈ ਮੌਤ, ਮਾਮਲਾ ਜਾਣ ਕੇ ਹੋਵੋਗੇ ਹੈਰਾਨ

Thursday, Apr 17, 2025 - 01:34 PM (IST)

Punjab: ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਗਲ ਲਾਈ ਮੌਤ, ਮਾਮਲਾ ਜਾਣ ਕੇ ਹੋਵੋਗੇ ਹੈਰਾਨ

ਗੁਰਦਾਸਪੁਰ(ਗੁਰਪ੍ਰੀਤ)- ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਪਾਹੜਾ ਦੇ ਰਹਿਣ ਵਾਲੇ 26 ਸਾਲ ਦੇ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ । ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਪਿੰਡ ਦੇ ਹੀ ਰਹਿਣ ਵਾਲੇ ਇੱਕ ਵਿਅਕਤੀ ਤੇ ਉਸ ਦੀ ਪਤਨੀ ਵੱਲੋਂ ਉਸ ਦੇ ਘਰ ਆ ਕੇ ਮ੍ਰਿਤਕ ਸਰਵਣ ਦੀ ਮਾਰਕੁਟਾਈ ਕੀਤੀ ਅਤੇ ਉਸਨੂੰ ਧਮਕੀਆਂ ਦਿੱਤੀਆਂ ਗਈਆਂ ਸੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ- ਪੰਜਾਬ ਦੇ ਵੱਡੇ ਹਸਪਤਾਲ 'ਚ ਅੱਗ ਲੱਗਣ ਨਾਲ 2 ਮਰੀਜ਼ਾਂ ਦੀ ਮੌਤ, ਪਿਆ ਚੀਕ-ਚਿਹਾੜਾ

ਜਾਣਕਾਰੀ ਮੁਤਾਬਕ ਮਾਮਲਾ ਪ੍ਰੇਮ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਿਤਾ ਸੁਰਜੀਤ ਰਾਜ ਅਤੇ ਉਸਦੀਆਂ ਭੈਣਾਂ ਦਾ ਕਹਿਣਾ ਹੈ ਕਿ ਧਮਕੀਆਂ ਤੋਂ ਡਰਦਿਆਂ ਹੀ ਸਰਵਣ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਲਈ ਗਈ। ਦੱਸ ਦਈਏ ਕਿ ਸਰਵਣ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਉਸਦੇ ਪਿਤਾ ਗੈਸ ਏਜੰਸੀ 'ਚ ਕੰਮ ਕਰਦੇ ਹਨ ਜਦਕਿ ਸਰਵਣ ਆਪ ਜੇਸੀਬੀ ਦਾ ਡਰਾਈਵਰ ਸੀ । ਮ੍ਰਿਤਕ ਮੁੰਡੇ ਨੂੰ ਵੇਖ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਇਹ ਵੀ ਪੜ੍ਹੋ- ਪਿੰਡ ਮੂਸੇ 'ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ

ਪਰਿਵਾਰ ਨੇ ਮੰਗ ਕੀਤੀ ਹੈ ਕਿ ਸਰਵਣ ਦੀ ਮੌਤ ਦੇ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇ, ਉੱਥੇ ਹੀ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਨੂੰ ਲੈ ਕੇ ਮਾਰਕੁਟਾਈ ਕਰਨ ਵਾਲੇ ਪਤੀ-ਪਤਨੀ ਅਤੇ ਇੱਕ ਹੋਰ ਕੁੜੀ ਖਿਲਾਫ ਆਤਮ ਹੱਤਿਆ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਹਿਲਾਂ ਵਪਾਰੀ 'ਤੇ ਚੱਲੀਆਂ ਤਾਬੜਤੋੜ ਗੋਲੀਆਂ ਤੇ ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News