ਮਨੀਲਾ ''ਚ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਨਵੰਬਰ ''ਚ ਰੱਖਿਆ ਸੀ ਵਿਆਹ

Friday, Aug 16, 2024 - 06:54 PM (IST)

ਮਨੀਲਾ ''ਚ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਨਵੰਬਰ ''ਚ ਰੱਖਿਆ ਸੀ ਵਿਆਹ

ਜਲੰਧਰ (ਸੋਨੂੰ)-ਮਨੀਲਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਕਮਾਉਣ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੀਮਤੀ ਲਾਲ (26) ਵਜੋਂ ਹੋਈ ਹੈ। ਉਹ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਵਿਚ ਵਿਧਾਨ ਸਭਾ ਹਲਕੇ ਦੇ ਕਸਬਾ ਲੋਹੀਆਂ ਖ਼ਾਸ ਮਨਿਆਲਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਨੌਜਵਾਨ 6 ਸਾਲ ਪਹਿਲਾ ਹੀ ਵਿਦੇਸ਼ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰੀਬ 6 ਸਾਲ ਪਹਿਲਾਂ ਕੀਮਤੀ ਲਾਲ ਚੰਗੇ ਭਵਿੱਖ ਦੀ ਭਾਲ ਵਿੱਚ ਮਨੀਲਾ ਗਿਆ ਸੀ। ਪਿਛਲੇ ਦਿਨੀਂ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਸ ਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅੱਜ ਕੀਮਤੀ ਲਾਲ ਦੀ ਲਾਸ਼ ਜਦੋਂ ਉਸ ਦੇ ਘਰ ਪਹੁੰਚੀ ਤਾਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕੀਮਤੀ ਲਾਲ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਨਵੰਬਰ ਮਹੀਨੇ ਵਿੱਚ ਉਸ ਦਾ ਵਿਆਹ ਰੱਖਿਆ ਹੋਇਆ ਸੀ। ਵਿਆਹ ਦੀਆਂ ਖ਼ੁਸ਼ੀਆਂ ਆਉਣ ਤੋਂ ਪਹਿਲਾਂ ਹੀ ਘਰ ਦੇ ਵਿੱਚ ਵੈਣ ਪੈ ਗਏ।

ਇਹ ਵੀ ਪੜ੍ਹੋ- ਅਮਰੀਕਾ ਦੇ ਸੁਫ਼ਨੇ ਵਿਖਾ ਕੇ ਦੋ ਪਰਿਵਾਰਾਂ ਦੇ ਖ਼ਰਚਾ ਦਿੱਤੇ 40 ਲੱਖ, ਜਦ ਸਾਹਮਣੇ ਆਈ ਸੱਚਾਈ ਤਾਂ ਉੱਡੇ ਹੋਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News