ਭਿਆਨਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

02/04/2024 6:41:52 PM

ਤਪਾ ਮੰਡੀ (ਸ਼ਾਮ,ਗਰਗ) : ਸਥਾਨਕ ਮੰਡੀ ’ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦ ਮਾਡਲ ਟਾਊਨ ਵਸਨੀਕ ਰਾਜੂ ਅਰੋੜਾ ਜੋ ਰਾਮ ਲੀਲਾ ’ਚ ਮਾਤਾ ਸੀਤਾ ਦਾ ਰੋਲ ਅਦਾ ਕਰਦੇ ਹਨ ਦੇ ਹੌਣਹਾਰ ਪੁੱਤਰ ਵਿੱਕੀ ਅਰੋੜਾ ਜੋ ਸਾਜ ਵਜਾਉਣ ਅਤੇ ਢੋਲਕੀ ਦਾ ਮਾਹਰ ਸੀ ਦੀ ਅੱਜ ਸਵੇਰੇ ਦੋਰਾਹਾ ਨਜ਼ਦੀਕ ਇਕ ਸਮਾਗਮ ’ਚੋਂ ਵਾਪਸ ਆਉਣ ਸਮੇਂ ਵਾਪਰੇ ਸੜਕ ਹਾਦਸੇ ’ਚ ਮੋਤ ਹੋ ਗਈ। ਮ੍ਰਿਤਕ ਨੌਜਵਾਨ ਅਪਣੀਆਂ ਦੋ ਭੈਣਾਂ ਦਾ ਇਕਲੋਤਾ ਭਰਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸ਼ਹਿਰਾਂ ਲਈ ਜਾਰੀ ਹੋਇਆ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਹੋਰਨਾਂ ਸਾਥੀਆਂ ਨਾਲ ਇਕ ਧਾਰਮਿਕ ਸਮਾਗਮ ਦਾ ਪ੍ਰੋਗਰਾਮ ਲਗਾ ਕੇ ਵਾਪਸ ਆ ਰਿਹਾ ਸੀ ਤਾਂ ਸਾਹਮਣੇ ਤੋਂ ਆਉਂਦੇ ਇਕ ਟਰੱਕ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਵਿੱਕੀ ਅਰੋੜਾ ਦੀ ਮੌਕੇ ’ਤੇ ਹੀ ਮੋਤ ਹੋ ਗਈ। ਇਸ ਹਾਦਸੇ ਵਿਚ ਉਸ ਦੇ ਹੋਰ ਸਾਥੀ ਜ਼ਖਮੀ ਹੋ ਗਏ ਜਿਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵਿੱਕੀ ਦੀ ਮੌਤ ਦੀ ਖ਼ਬਰ ਜੋਂ ਮੰਡੀ ’ਚ ਪੁੱਜੀ ਤਾਂ ਸੋਗ ਦੀ ਲਹਿਰ ਫੈਲ ਗਈ। ਪਰਿਵਾਰਿਕ ਮੈਂਬਰ, ਦੋਸਤ ਮਿੱਤਰ ਅਤੇ ਰਿਸ਼ਤੇਦਾਰ ਘਟਨਾ ਥਾਂ ’ਤੇ ਪਹੁੰਚ ਗਏ ਹਨ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Gurminder Singh

Content Editor

Related News