ਦੋ ਭੈਣਾਂ ਦੇ ਇਕਲੌਤੇ ਭਰਾ ਦੀ ਅਮਰੀਕਾ ’ਚ ਮੌਤ
Wednesday, Dec 04, 2024 - 06:02 AM (IST)
ਲੋਹੀਆਂ (ਸੱਦੀ, ਮਨਜੀਤ) - ਪਿੰਡ ਨਵਾਂ ਪਿੰਡ ਖਾਲੇਵਾਲ ਦੇ ਨੌਜਵਾਨ ਤੇ ਆਪਣੇ ਪਰਿਵਾਰ ਦੇ ਇਕੋ ਇਕ ਫ਼ਰਜ਼ੰਦ 34 ਸਾਲਾ ਸੁਖਵਿੰਦਰ ਸਿੰਘ ਸੁੱਖਾ, ਜੋ ਅਮਰੀਕਾ ਦੀ ਕੈਲੀਫੋਰਨੀਆ ਸਟੇਟ ’ਚ ਟਰਾਲਾ ਚਲਾਉਂਦਾ ਸੀ, ਦੀ ਮੌਤ ਹੋਈ।
ਲਗਭਗ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਅਮਰੀਕਾ ਗਏ ਸੁਖਵਿੰਦਰ ਸਿੰਘ ਨੂੰ ਪਿਛਲੇ ਦਿਨੀਂ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਸੁਖਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸ ਦਾ ਵਿਆਹ ਹੋ ਚੁੱਕਾ ਸੀ ਤੇ ਉਸ ਦੇ 2 ਬੱਚੇ ਵੀ ਹਨ। ਉਸ ਦੀ ਮ੍ਰਿਤਕ ਦੇਹ ਪਿੰਡ ਮੰਗਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।