ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
Tuesday, Apr 01, 2025 - 06:37 PM (IST)

ਪੱਟੀ(ਸੌਰਭ)- ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਜਵੰਦਾ ਕਲਾਂ ਦੇ ਵਸਨੀਕ ਨੌਜਵਾਨ ਗਗਨਦੀਪ ਸਿੰਘ (28) ਦੀ ਫੌਜ ਵਿਚ ਡਿਊਟੀ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ’ਤੇ ਮ੍ਰਿਤਕ ਦਾ ਸੋਮਵਾਰ ਨੂੰ ਪਿੰਡ ਜਵੰਦਾ ਕਲਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਗਗਨਦੀਪ ਸਿੰਘ (28) ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਹ 11 ਸਾਲ ਤੋਂ 67 ਫੌਜ ਇੰਜੀਨੀਰਿੰਗ ਅੰਬਾਲਾ ਵਿਖੇ ਤੈਨਾਤ ਸੀ, ਜਿਸ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਗਿਆ ਅਤੇ ਫੌਜ ਦੇ ਜਵਾਨਾਂ ਵੱਲੋਂ ਇਲਾਜ ਲਈ ਆਰਮੀ ਦੇ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ
ਜਦ ਇਹ ਖ਼ਬਰ ਪਿੰਡ ਜਵੰਦਾ ਕਲਾਂ ਵਿਖੇ ਪਹੁੰਚੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਅੱਜ ਸੋਮਵਾਰ ਨੂੰ ਨਾਇਕ ਗਗਨਦੀਪ ਸਿੰਘ ਦਾ ਗਮਗੀਨ ਮਹੌਲ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾਂ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਤੇ ਮ੍ਰਿਤਕ ਗਗਨਦੀਪ ਸਿੰਘ ਦੀ ਪਤਨੀ ਨੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਪਾਸੋਂ ਮੰਗ ਕੀਤੀ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਬਣਦੀ ਸਹਾਇਤਾ ਕੀਤੀ ਜਾਵੇ। ਨਾਇਕ ਗਗਨਦੀਪ ਸਿੰਘ ਦੀਆਂ ਚਾਰ ਭੈਣਾਂ ਉਸ ਦੀ ਮ੍ਰਿਤਕ ਦੇਹ ਉਪਰ ਵਿਰਲਾਪ ਕਰਦੀਆਂ ਦੇਖੀਆਂ ਨਹੀਂ ਜਾ ਰਹੀਆਂ ਸਨ। ਇਸ ਮੌਕੇ 67 ਇੰਜੀਨੀਰਿੰਗ ਤੋਂ ਫੌਜ ਦੇ ਅਧਿਕਾਰੀਆਂ ਨੇ ਗਗਨਦੀਪ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ-ਮਲਾਵਾਂ ਭੇਟ ਕੀਤੀਆਂ ਅਤੇ ਸਲਾਮੀ ਦਿੱਤੀ ਗਈ। ਇਸ ਮੌਕੇ ਲਾਲਜੀਤ ਸਿੰਘ ਕੈਬਨਿਟ ਮੰਤਰੀ ਪੰਜਾਬ ਵੱਲੋਂ ਪੀ.ਏ ਦਿਲਬਾਗ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ, ਜੋ ਵੀ ਸਹਾਇਤਾ ਬਣਦੀ ਹੋਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਰਿਵਾਰ ਨੂੰ ਦੁਆਈ ਜਾਵੇਗੀ। ਜ਼ਿਕਰਯੋਗ ਹੈ ਕਿ ਨਾਇਕ ਗਗਨਦੀਪ ਸਿੰਘ ਆਪਣੇ ਪਿੱਛੇ ਮਾਤਾ, ਚਾਰ ਭੈਣਾਂ, ਪਤਨੀ ਅਤੇ ਦੋ ਮਾਸੂਮ ਪੁੱਤਰ ਛੱਡ ਗਿਆ ਹੈ, ਜਦ ਕਿ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ : ਨਹਿਰ 'ਚੋਂ ਮਿਲੀ ਲਾਲ ਚੂੜੇ ਵਾਲੀ ਕੁੜੀ ਦੀ ਲਾਸ਼, ਪਰਿਵਾਰ ਦਾ ਬਿਆਨ ਸੁਣ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8