ਦਿਨ ਦਿਹਾੜੇ ਪੰਜਾਬ 'ਚ ਵੱਡੀ ਵਾਰਦਾਤ, ਗੋਲ਼ੀਆਂ ਨਾਲ ਭੁੰਨਿਆ ਮਾਪਿਆਂ ਦਾ ਇਕਲੌਤਾ ਪੁੱਤ

Tuesday, Aug 08, 2023 - 03:12 PM (IST)

ਦਿਨ ਦਿਹਾੜੇ ਪੰਜਾਬ 'ਚ ਵੱਡੀ ਵਾਰਦਾਤ, ਗੋਲ਼ੀਆਂ ਨਾਲ ਭੁੰਨਿਆ ਮਾਪਿਆਂ ਦਾ ਇਕਲੌਤਾ ਪੁੱਤ

ਚੌਂਕ ਮਹਿਤਾ (ਕੈਪਟਨ) : ਅੱਜ ਦਿਨ ਚੜ੍ਹਦਿਆਂ ਹੀ ਮਾਪਿਆਂ ਦੇ ਇਕਲੌਤੇ ਪੁੱਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਸੈਦੁਕੇ ਵਿਖੇ ਅੱਜ ਸਵੇਰੇ ਕਰੀਬ 9 ਵਜੇ ਹੋਏ ਇਕ ਝਗੜੇ ਦੌਰਾਨ ਨੌਜਵਾਨ ਜਸਪਾਲ ਸਿੰਘ ਪਾਲੀ ਪੁੱਤਰ ਹਰਜਿੰਦਰ ਸਿੰਘ ਉਮਰ ਅੰਦਾਜਨ 23 ਸਾਲ ਦੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਹੜ੍ਹ ਪ੍ਰਭਾਵਿਤ ਖੇਤਰ 'ਚ ਵਿਭਾਗ ਦੀ ਵੱਡੀ ਪਹਿਲਕਦਮੀ, ਮੁੜ ਲੀਹ 'ਤੇ ਪਰਤਣ ਲੱਗੀ ਕਿਸਾਨੀ

ਇਸ ਦੌਰਾਨ ਮੌਕੇ ’ਤੇ ਪੁੱਜੀ ਪੁਲਸ ਪਾਰਟੀ ਨੇ ਲਾਸ਼ ਨੂੰ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤਕ ਝਗੜੇ ਦੇ ਕਾਰਨਾਂ ਦਾ ਪਤਾ ਨਹੀਂ ਲਗ ਸਕਿਆ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਦੀ ਇਹ ਵੱਡੀ ਸਮੱਸਿਆ ਹੋਵੇਗੀ ਹੱਲ, CM ਮਾਨ ਨੇ 4 ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 
 


author

Anuradha

Content Editor

Related News