ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
Sunday, Aug 18, 2024 - 06:36 PM (IST)

ਮਾਛੀਵਾੜਾ ਸਾਹਿਬ (ਟੱਕਰ)- ਅਮਰੀਕਾ 'ਚ ਰਹਿ ਰਹੇ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਪਛਾਣ ਵੰਸ਼ਦੀਪ (19) ਵਜੋਂ ਹੋਈ ਹੈ ਜੋ ਕਿ ਮਾਛੀਵਾੜਾ ਸਾਹਿਬ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਵੰਸ਼ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਗਿਆ ਸੀ ਜਿੱਥੇ ਸੜਕ ਹਾਦਸੇ 'ਚ ਉਸ ਦੀ ਮੌਤ ਹੋ ਗਈ ਅਤੇ ਵੰਸ਼ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਇਹ ਵੀ ਪੜ੍ਹੋ-ਟਰੈਕਟਰ ਨਾਲ ਤੋੜ ਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ
ਦੱਸਿਆ ਗਿਆ ਹੈ ਵੰਸ਼ਦੀਪ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ 'ਚ ਸਾਹਮਣੇ ਆ ਰਹੀ ਕਾਰ ਨਾਲ ਟੱਕਰ ਹੋ ਗਈ, ਜਿਸ 'ਚ ਵੰਸ਼ਦੀਪ ਦੀ ਮੌਤ ਹੋ ਗਈ। ਇਸ ਦੌਰਾਨ ਪੁੱਤ ਦੀ ਮੌਤ ਖ਼ਬਰ ਸੁਣ ਕੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਮਾਛੀਵਾੜੇ 'ਚ ਸੋਗ ਦੀ ਲਹਿਰ ਦੌੜ ਰਹੀ ਹੈ।
ਇਹ ਵੀ ਪੜ੍ਹੋ- ਗੁਰਦੁਆਰ ਸਾਹਿਬ ਅੰਦਰ ਵਿਅਕਤੀ ਨੇ ਸੇਵਾਦਾਰ ਨਾਲ ਕੀਤੀ ਬਦਸਲੂਕੀ, CCTV ਤਸਵੀਰਾਂ ਨੇ ਮਚਾਈ ਤਰਥੱਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8