ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Wednesday, Aug 25, 2021 - 08:35 PM (IST)

ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਸ਼ੇਰਪੁਰ (ਵਿਜੇ ਕੁਮਾਰ ਸਿੰਗਲਾ)-ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਹੇੜੀਕੇ ਵਿਖੇ ਅੱਜ ਦੇਰ ਸ਼ਾਮ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਦੁਖਦਾਈ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਸੰਦੀਪ ਸਿੰਘ ਕਾਲਾਬੂਲਾ ਨੇ ਦੱਸਿਆ ਕਿ ਹਰਵਿੰਦਰ ਸਿੰਘ ਹੈਰੀ (16) ਪੁੱਤਰ ਲਖਵੀਰ ਸਿੰਘ ਵਾਸੀ ਹੇੜੀਕੇ ਆਪਣੇ ਸਾਥੀਆਂ ਨਾਲ ਪਿੰਡ ਦੇ ਪਾਰਕ ਨਜ਼ਦੀਕ ਵਾਲੀਬਾਲ ਖੇਡਣ ਲਈ ਪੋਲ ਗੱਡ ਰਿਹਾ ਸੀ ਪਰ ਨੇੜੇ ਤੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਪੋਲ ਟਕਰਾਉਣ ਕਰ ਕੇ ਹੈਰੀ ਨੂੰ ਬਿਜਲੀ ਦਾ ਜ਼ਬਰਦਸਤ ਝਟਕਾ ਲੱਗਾ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਹਰਵਿੰਦਰ ਸਿੰਘ ਹੈਰੀ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਨੌਜਵਾਨ ਦੀ ਮੌਤ ਕਾਰਨ ਪਿੰਡ ਤੇ ਇਲਾਕੇ ’ਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : DSGMC ਚੋਣ ਨਤੀਜਿਆਂ ’ਤੇ ਬੋਲੇ ਸੁਖਬੀਰ ਬਾਦਲ, ਕਿਹਾ-ਇਸ ਇਤਿਹਾਸਕ ਜਿੱਤ ਲਈ ਸਿੱਖ ਸੰਗਤਾਂ ਦਾ ਧੰਨਵਾਦ


author

Manoj

Content Editor

Related News