ਭਿਆਨਕ ਹਾਦਸੇ ਨੇ ਉਜਾੜ 'ਤਾ ਪਰਿਵਾਰ, ਜਨਮਦਿਨ 'ਤੇ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ
Monday, Mar 03, 2025 - 01:10 PM (IST)

ਦੀਨਾਨਗਰ(ਗੋਰਾਇਆ)- ਬਹਿਰਾਮਪੁਰ ਅਧੀਨ ਆਉਂਦੇ ਪਿੰਡ ਪਸਿਆਲ ਨੇੜੇ ਗੁਰਦਾਸਪੁਰ ਤੋਂ ਆਪਣੇ ਪਿੰਡ ਜੋਗਰ ਨੂੰ ਆ ਰਹੇ ਇੱਕ ਮੋਟਰਸਾਈਕਲ ਸਵਾਰ ਦਾ ਅਚਾਨਕ ਸੰਤੁਲਨ ਵਿਗੜਣ ਕਾਰਨ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ 'ਚ ਜਾ ਵੱਜਾ। ਜਿਸ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਜਸਵਿੰਦਰ ਕੁਮਾਰ ਤੇ ਸਾਬਕਾ ਸਰਪੰਚ ਹਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਮੁਖਵਿੰਦਰ ਕੁਮਾਰ (19) ਜੋ ਕਿ ਗੁਜਰਾਤ ਵਿੱਚ ਇੱਕ ਪ੍ਰਾਈਵੇਟ ਕੰਪਨੀ 'ਚ ਕੰਮ ਕਰਦਾ ਸੀ ਅਤੇ ਇੱਕ ਦੋ ਦਿਨ ਪਹਿਲਾਂ ਹੀ ਉਹ ਵਾਪਸ ਪਿੰਡ ਆਇਆ ਸੀ। ਅੱਜ ਉਸ ਦਾ ਜਨਮਦਿਨ ਹੋਣ ਕਰਕੇ ਉਹ ਬੀਤੀ ਰਾਤ ਗੁਰਦਾਸਪੁਰ ਵਿਖੇ ਆਪਣੇ ਕੰਮ ਕਾਰ ਲਈ ਗਿਆ ਹੋਇਆ ਸੀ ਅਤੇ ਜਦ ਰਾਤ ਵਾਪਸ ਘਰ ਨੂੰ ਆ ਰਿਹਾ ਸੀ ਤਾਂ ਪਿੰਡ ਪਸਿਆਲ ਨੇੜੇ ਅਚਾਨਕ ਕਿਸੇ ਵਾਹਨ ਦੀਆਂ ਤੇਜ਼ ਲਾਈਟਾਂ ਪੈਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਉਸ ਦਾ ਮੋਟਰਸਾਈਕਲ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰਖੱਤ 'ਚ ਵੱਜ ਗਿਆ ਅਤੇ ਉਸ ਦੇ ਸਿਰ 'ਤੇ ਸੱਟ ਲੱਗਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ
ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦਾ ਅੱਜ ਜਨਮ ਦਿਨ ਸੀ ਅਤੇ ਉਹ ਆਪਣਾ ਜਨਮਦਿਨ ਆਪਣੇ ਪਰਿਵਾਰ ਵਿੱਚ ਮਨਾਉਣ ਵਾਸਤੇ ਗੁਜਰਾਤ ਤੋਂ ਵਾਪਸ ਪਿੰਡ ਆਇਆ ਹੋਇਆ ਸੀ ਪਰ ਉਸ ਨਾਲ ਕੁਝ ਹੋਰ ਹੀ ਭਾਣਾ ਵਾਪਰ ਗਿਆ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਨਾਲ ਇਲਾਕੇ ਅੰਦਰ ਸੋਗ ਵਾਲੀ ਲਹਿਰ ਦੌੜ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8