ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫ਼ਤਾਰ ਕਾਰ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ

Saturday, May 06, 2023 - 05:30 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫ਼ਤਾਰ ਕਾਰ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ

ਪਠਾਨਕੋਟ/ਗੁਰਦਾਸਪੁਰ (ਵਿਨੋਦ,ਹੇਮੰਤ)- ਬੀਤੀ ਰਾਤ ਗੁਰਦਾਸਪੁਰ-ਪਠਾਨਕੋਟ ਜੀ.ਟੀ.ਰੋਡ ’ਤੇ ਪੈਂਦੇ ਮਿਲਕ ਪਲਾਂਟ ਨੇੜੇ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਮਾਪਿਆਂ ਦਾ ਇਕਲੌਤੇ ਪੁੱਤ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗਣ ਕਰਕੇ ਮੋਟਰਸਾਈਕਲ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ- ਇਟਲੀ 'ਚ ਜਾਨ ਗੁਆਉਣ ਵਾਲੇ ਸੁਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਧਾਹਾਂ ਮਾਰ ਰੋਇਆ ਪਰਿਵਾਰ

ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦੀ ਪਹਿਚਾਣ ਦੀਪਕ (28) ਪੁੱਤਰ ਕਰਨ ਚੰਦ ਵਾਸੀ ਦੀਨਾਨਗਰ ਵਜੋਂ ਹੋਈ ਹੈ। ਦੀਪਕ ਬੀਤੀ ਰਾਤ ਆਪਣੇ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਦੀਨਾਨਗਰ ਆਪਣੇ ਘਰ ਜਾ ਰਿਹਾ ਸੀ। ਜਦੋਂ ਦੀਪਕ ਗੁਰਦਾਸਪੁਰ-ਪਠਾਨਕੋਟ ਰੋਡ ’ਤੇ ਪੈਂਦੇ ਮਿਲਕ ਪਲਾਂਟ ਦੇ ਨੇੜੇ ਪਹੁੰਚਿਆਂ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੀਪਕ ਦੀ ਮੌਕੇ ’ਤੇ ਮੌਤ ਹੋ ਗਈ। 

ਇਹ ਵੀ ਪੜ੍ਹੋ- ਸ਼੍ਰੀਲੰਕਾ ਤੋਂ ਵੀ ਬਦਤਰ ਹੋਏ ਪਾਕਿ ਦੇ ਹਾਲਾਤ, 89 ਫ਼ੀਸਦੀ ਲੋਕਾਂ ਨੂੰ ਨਹੀਂ ਮਿਲ ਰਿਹੈ ਢਿੱਡ ਭਰ ਕੇ ਖਾਣਾ

ਹਾਦਸੇ ਤੋਂ ਬਾਅਦ ਕਾਰ ਚਾਲਕ ਕਾਰ ਨੂੰ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਦੂਜੇ ਪਾਸੇ ਸਿਟੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਓਮਾਨ 'ਚ ਫ਼ਸੀਆਂ ਪੰਜਾਬੀ ਕੁੜੀਆਂ ਲਈ ਫ਼ਰਿਸ਼ਤਾ ਬਣਨਗੇ MP ਸਾਹਨੀ, ਵਤਨ ਲਿਆਉਣ ਦੀ ਪ੍ਰਕਿਰਿਆ ਸ਼ੁਰੂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News