ਤਰਨਤਾਰਨ ''ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕਲੌਤੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Saturday, Jul 01, 2023 - 06:34 PM (IST)

ਤਰਨਤਾਰਨ ''ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕਲੌਤੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਤਰਨਤਾਰਨ (ਰਮਨ)- ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਰੈਸ਼ੀਆਨਾ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਇਕ ਨੌਜਵਾਨ 'ਤੇ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ । ਇਸ ਹਮਲੇ ਦੌਰਾਨ ਸਿਰ 'ਚ ਜ਼ਿਆਦਾ ਸੱਟ ਲੱਗਣ ਕਾਰਨ ਹਸਪਤਾਲ ਵਿਖੇ ਇਲਾਜ ਦੌਰਾਨ ਅੱਜ ਸਵੇਰੇ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਮਿਲੀ ਜਾਣਕਾਰੀ ਦੇ ਅਨੁਸਾਰ ਲਵਪ੍ਰੀਤ ਸਿੰਘ (21) ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਰੈਸ਼ੀਆਨਾ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਬੀਤੀ ਰਾਤ ਜਦੋਂ ਆਪਣੇ ਦੋਸਤ ਨਾਲ ਪਿੰਡ ਦੀ ਫਿਰਨੀ ਵਿਚ ਮੌਜੂਦ ਸੀ ਤਾਂ ਕੁਝ ਵਿਅਕਤੀਆਂ ਵੱਲੋਂ ਕਿਸੇ ਰੰਜਿਸ਼ ਦੇ ਚਲਦਿਆਂ ਲਵਪ੍ਰੀਤ ਸਿੰਘ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ।  ਇਸ ਦੌਰਾਨ ਲਵਪ੍ਰੀਤ ਸਿੰਘ ਦੇ ਸਿਰ ਵਿੱਚ ਡੂੰਗੀ ਸੱਟ ਲੱਗਣ ਕਾਰਨ ਮੌਕੇ 'ਤੇ ਬੇਹੋਸ਼ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ ਜਿੱਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। 

ਇਹ ਵੀ ਪੜ੍ਹੋ- ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਝਗੜਾ ਕਿਸੇ ਕੁੜੀ ਨੂੰ ਲੈ ਕੇ ਕੀਤਾ ਗਿਆ ਸੀ। ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਦੌਰਾਨ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਅਧਾਰ 'ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਕਾਰ ਬੈਕ ਕਰਦਿਆਂ ਸੰਗੀਤ ਦੀ ਲੋਰ 'ਚ ਕਰ 'ਤਾ ਵੱਡਾ ਕਾਂਡ, NGO ਦੇ ਚੇਅਰਮੈਨ ਦੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News