ਨਗਰ ਪੰਚਾਇਤ ਦੀਆਂ ਚੋਣਾਂ ਸੰਬੰਧੀ ਉਮੀਦਵਾਰਾਂ ਨੂੰ ਦੁਬਾਰਾ ਨਾਮਜ਼ਦਗੀ ਪੱਤਰ ਭਰਨ ਦਾ ਦਿੱਤਾ ਮੌਕਾ

12/08/2017 1:31:25 PM


ਮੱਲਾਂਵਾਲਾ (ਜਸਪਾਲ ਸੰਧੂ) - ਬੀਤੇ ਦਿਨ ਨਾਮਜ਼ਦਗੀ ਭਰਨ ਮੌਕੇ ਮੱਲਾਂਵਾਲਾ 'ਚ ਹੋਈ ਅਕਾਲੀਆਂ ਅਤੇ ਕਾਂਗਰਸੀਆਂ ਵਿਚਕਾਰ ਝੜਪ ਹੋ ਗਈ ਸੀ, ਜਿਸ ਕਾਰਨ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਨਵੇਂ ਹੁਕਮਾਂ ਦੇ ਤਹਿਤ ਨਗਰ ਪੰਚਾਇਤ ਮੱਲਾਂਵਾਲਾ ਦੀਆਂ ਚੋਣਾਂ ਸੰਬੰਧੀ ਅੱਜ ਉਮੀਦਵਾਰਾਂ ਨੂੰ ਦੁਬਾਰਾ ਨਾਮਜ਼ਦਗੀ ਪੱਤਰ ਭਰਨ ਦਾ ਮੌਕਾ ਦਿੱਤਾ ਗਿਆ ਹੈ। ਜਿਸ ਦੇ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੱਲਾਂਵਾਲਾ ਦਾ ਨਗਰ ਪੰਚਾਇਤ ਦਫਤਰ ਅਤੇ ਮਾਰਕੀਟ ਕਮੇਟੀ ਦਫਤਰ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ।

PunjabKesari
ਇਸ ਮੌਕੇ ਮੱਲਾਂਵਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੰਧੂ, ਚੋਣ ਅਬਜ਼ਰਵਰ ਸ੍ਰੀ ਵਿਮਲ ਕੁਮਾਰ ਸੇਤੀਆ ਰਿਟਿਰਨਿੰਗ ਅਫਸਰ ਚਰਨਦੀਪ ਸਿੰਘ, ਐੱਸ. ਡੀ. ਐੱਮ. ਗੁਰੂਹਰਸਹਾਏ ਨੇ ਇਥੋਂ ਦੀ ਸਥਿਤੀ ਦੇ ਬਾਰੇ ਜਾਣਕਾਰੀ ਹਾਸਲ ਕਰਵਾਈ। ਉਨ੍ਹਾਂ ਕਿਹਾ ਕਿ ਇਸਦੇ ਲਈ ਕੀਤੇ ਸੁਰੱਖਿਆਂ ਪ੍ਰਬੰਧਾਂ ਦੀ ਜ਼ਿੰਮੇਵਾਰੀ ਐੱਸ. ਪੀ. ਅਜਮੇਰ ਸਿੰਧ ਨੂੰ ਬਾਠ ਨੂੰ ਦਿੱਤੀ ਗਈ ਹੈ। ਦੂਜੇ ਪਾਸੇ ਐੱਨ. ਓ. ਸੀ ਪ੍ਰਾਪਤ ਕਰਨ ਲਈ ਨਗਰ ਪੰਚਾਇਤ ਦਫਤਰ ਦੇ ਬਾਹਰ ਸਵੇਰ ਤੋਂ ਹੀ ਉਮੀਦਵਾਰਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਕਿਉਂਕਿ ਇਸ ਮੌਕੇ ਨਗਰ ਪੰਚਾਇਤ ਦੇ ਮੈਂਬਰ ਇਕ-ਇਕ ਕਰਕੇ ਸਾਰੀਆਂ ਨੂੰ ਦਫਤਰ ਦੇ ਅੰਦਰ ਭੇਜ ਰਹੇ ਹਨ।


Related News