ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ, ਦਿੱਲੀ ਤੋਂ ਸਰਕਾਰ ਚਲਾਉਣ ਦੀਆਂ ਗੱਲਾਂ ਬੇਬੁਨਿਆਦ : ਰਾਘਵ ਚੱਢਾ

Tuesday, Sep 27, 2022 - 05:05 AM (IST)

ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ, ਦਿੱਲੀ ਤੋਂ ਸਰਕਾਰ ਚਲਾਉਣ ਦੀਆਂ ਗੱਲਾਂ ਬੇਬੁਨਿਆਦ : ਰਾਘਵ ਚੱਢਾ

ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ 'ਚ ਵਿਰੋਧੀ ਧਿਰ ਕੋਲ ਭਗਵੰਤ ਮਾਨ ਸਰਕਾਰ ਖ਼ਿਲਾਫ਼ ਕੋਈ ਮੁੱਦਾ ਨਹੀਂ ਹੈ ਕਿਉਂਕਿ ਸਰਕਾਰ ਨੇ ਸੱਤਾ 'ਚ ਆਉਂਦੇ ਹੀ ਆਪਣੇ ਚੋਣ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੁਪਰ ਸੀ.ਐੱਮ. ਕਹਿਣਾ ਜਾਂ ਭਗਵੰਤ ਮਾਨ ਸਰਕਾਰ ’ਤੇ ਇਹ ਦੋਸ਼ ਲਾਉਣਾ ਕਿ ਪੰਜਾਬ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ, ਇਨ੍ਹਾਂ ਗੱਲਾਂ ’ਚ ਕੋਈ ਦਮ ਨਹੀਂ ਹੈ। ਭਗਵੰਤ ਮਾਨ ਤੇ ਉਨ੍ਹਾਂ ਦੀ ਦੋਸਤੀ 9 ਸਾਲ ਪੁਰਾਣੀ ਹੈ।

ਇਹ ਵੀ ਪੜ੍ਹੋ : ਇਟਲੀ ਦੀ ਨਵੀਂ ਸਰਕਾਰ ਵਿਦੇਸ਼ੀਆਂ ਲਈ ਕਰ ਸਕਦੀ ਹੈ ਨਵੇਂ ਸਖ਼ਤ ਕਾਨੂੰਨ ਲਾਗੂ

ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਲੋਕ ਸਭਾ ਲਈ ਚੁਣੇ ਗਏ ਸਨ ਤਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸੰਸਦੀ ਬੋਰਡ ਦਾ ਸਕੱਤਰ ਨਿਯੁਕਤ ਕੀਤਾ ਸੀ। ਇਹ ਦੋਸਤਾਨਾ ਰਿਸ਼ਤਾ ਪਹਿਲਾਂ ਵਾਂਗ ਕਾਇਮ ਹੈ ਅਤੇ ਇਸ ਵਿਚ ਕੋਈ ਮਤਭੇਦ ਪੈਦਾ ਨਹੀਂ ਹੋਏ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਪੰਜਾਬ ਵਿਚ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾ ਰਹੀ ਹੈ। ਕਦੇ ਮੁੱਖ ਮੰਤਰੀ ’ਤੇ ਇਹ ਦੋਸ਼ ਲਾਇਆ ਜਾਂਦਾ ਹੈ ਕਿ ਉਨ੍ਹਾਂ ਨੂੰ ਜਰਮਨੀ ਤੋਂ ਵਾਪਸ ਆਉਂਦੇ ਸਮੇਂ ਜਹਾਜ਼ ’ਚੋਂ ਉਤਾਰ ਦਿੱਤਾ ਗਿਆ ਸੀ। ਇਨ੍ਹਾਂ ਦੋਸ਼ਾਂ ’ਚ ਵੀ ਕੋਈ ਦਮ ਨਹੀਂ ਹੈ।

ਇਹ ਵੀ ਪੜ੍ਹੋ : ਬਰੈਂਪਟਨ ’ਚ ਹੋਏ ਰੈਫਰੈਂਡਮ ਨੂੰ ਲੈ ਕੇ ਬ੍ਰਿਟਿਸ਼ ਸਿੱਖ ਐਸੋਸੀਏਸ਼ਨ ਦੇ ਮੁਖੀ ਰਾਮੀ ਰੇਂਜਰ ਨੇ SFJ ’ਤੇ ਚੁੱਕੇ ਸਵਾਲ

ਰਾਘਵ ਚੱਢਾ ਨੇ ਕਿਹਾ ਕਿ ਝੂਠ ਜ਼ਿਆਦਾ ਦੇਰ ਨਹੀਂ ਚੱਲਦਾ। ਇਸ ਲਈ ਜਲਦ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਝੂਠੇ ਦੋਸ਼ ਲਾਉਣ ਵਾਲੇ ਸੁਖਬੀਰ ਬਾਦਲ ਤੇ ਹੋਰ ਨੇਤਾਵਾਂ ਨੂੰ ਸਵਾਲ ਕੀਤਾ ਕਿ ਕੀ ਉਹ ਮੌਕੇ ’ਤੇ ਮੌਜੂਦ ਸਨ ਜਦੋਂ ਭਗਵੰਤ ਮਾਨ ਨੇ ਦੇਸ਼ ਵਾਪਸ ਆਉਣਾ ਸੀ। ਲੁਫਥਾਂਸਾ ਏਅਰਲਾਈਨਜ਼ ਨੇ ਵੀ ਸਪੱਸ਼ਟ ਕੀਤਾ ਸੀ ਕਿ ਜਹਾਜ਼ ਵਿਚ ਤਕਨੀਕੀ ਨੁਕਸ ਸੀ, ਇਸ ਲਈ ਜਹਾਜ਼ ਨੂੰ ਬਦਲਣ ਕਾਰਨ ਫਲਾਈਟ ’ਚ ਦੇਰੀ ਹੋਈ ਸੀ।

ਇਹ ਵੀ ਪੜ੍ਹੋ : ਹੈਰਾਨੀਜਨਕ! ਡੇਢ ਸਾਲ ਤੋਂ ਪੁੱਤ ਦੀ ਲਾਸ਼ ਨਾਲ ਰਹਿ ਰਹੇ ਸਨ ਮਾਪੇ, ਕੋਰੋਨਾ ਦੌਰਾਨ ਹੋਈ ਸੀ ਮੌਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News