ਹੱਸਦਾ-ਵੱਸਦਾ ਪਲਾਂ ''ਚ ਉੱਜੜ ਗਿਆ ਪਰਿਵਾਰ, ਟਰੱਕ ਹੇਠਾਂ ਆਉਣ ਨਾਲ 5 ਸਾਲਾ ਬੱਚੀ ਦੀ ਦਰਦਨਾਕ ਮੌਤ

Thursday, Jul 20, 2023 - 06:41 PM (IST)

ਜਲੰਧਰ (ਮਾਹੀ)- ਦਿਹਾਤੀ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਪਿੰਡ ਸਰਮਸਤਪੁਰ ਡੀ. ਏ. ਵੀ. ਯੂਨੀਵਰਸਿਟੀ ਦੇ ਨਜ਼ਦੀਕ ਟਰੱਕ ਹੇਠਾਂ ਆ ਕੇ 5 ਸਾਲ ਦੀ ਬੱਚੀ ਦੀ ਤੜਕਸਾਰ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ।

ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਸਬ-ਇੰਸ. ਮੇਜਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦਿਆਂ ਸਬ-ਇੰਸ. ਮੇਜਰ ਸਿੰਘ ਨੇ ਦੱਸਿਆ ਕਿ ਬੱਚੀ ਦੀ ਪਛਾਣ ਪੂਜਾ (ਕਾਲਪਨਿਕ ਨਾਂ) ਪੁੱਤਰੀ ਸ਼ਾਮ ਮੂਲ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਸੀਮੈਂਟ ਦਾ ਗੁਦਾਮ, ਨੇੜੇ ਡੀ. ਏ. ਵੀ. ਯੂਨੀਵਰਸਿਟੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਡੀ. ਏ. ਵੀ. ਯੂਨੀਵਰਸਿਟੀ ਨਜ਼ਦੀਕ ਜਾਂਦੇ ਕੱਚੇ ਰਸਤੇ ਸੀਮੈਂਟ ਦੇ ਗੋਦਾਮ ’ਚ ਕੰਮ ਕਰਦਾ ਸ਼ਾਮ ਸੀਮੈਂਟ ਦੇ ਗੋਦਾਮ ’ਚ ਕਮਰੇ ’ਚ ਪਰਿਵਾਰ ਸਮੇਤ ਰਹਿ ਰਿਹਾ ਹੈ, ਜੋ ਕੇ ਬੀਤੀ ਰਾਤ ਗਰਮੀ ਹੋਣ ਦੌਰਾਨ ਕਮਰੇ ’ਚ ਸੌਣ ਦੀ ਬਜਾਏ ਗੋਦਾਮ ਦੇ ਬਾਹਰ ਕੱਚੇ ਰਸਤੇ ਦੇ ਕਿਨਾਰੇ ’ਤੇ ਸਾਰਾ ਪਰਿਵਾਰ ਸੁੱਤਾ ਪਿਆ ਸੀ ਤਾਂ ਉਨ੍ਹਾਂ ਦੀ ਬੱਚੀ ਸੁੱਤੀ ਹੋਈ ਕਿਨਾਰੇ ਤੋਂ ਕੱਚੇ ਰਸਤੇ ਦੇ ਵਿਚਕਾਰ ਆ ਗਈ ਤਾਂ ਤੜਕਸਾਰ 3 ਵਜੇ ਉੱਥੋਂ ਲੰਘ ਰਹੇ ਟਰੱਕ ਹੇਠ ਆ ਕੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਰਾਹਤ ਭਰੀ ਖ਼ਬਰ: ਅੱਜ ਤੋਂ ਆਮ ਵਾਂਗ ਚੱਲਣਗੀਆਂ ਇਸ ਟਰੈਕ ਤੋਂ ਸਾਰੀਆਂ ਰੇਲ ਗੱਡੀਆਂ

ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ। ਲੜਕੀ ਦੇ ਪਰਿਵਾਰ ਵੱਲੋਂ ਪਰਿਵਾਰ ਵੱਲੋਂ ਟਰੱਕ ਚਾਲਕ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕਰਵਾਈ ਗਈ। ਥਾਣਾ ਮਕਸੂਦਾਂ ਦੀ ਪੁਲਸ ਨੇ ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News