ਪੰਜਾਬ ''ਚ ਰੂਹ ਕੰਬਾਊ ਹਾਦਸਾ, ਮਧੂਮੱਖੀਆਂ ਲੜਨ ਕਾਰਨ 5 ਸਾਲਾ ਬੱਚੀ ਦੀ ਦਰਦਨਾਕ ਮੌਤ

Saturday, Jul 06, 2024 - 07:05 PM (IST)

ਪੰਜਾਬ ''ਚ ਰੂਹ ਕੰਬਾਊ ਹਾਦਸਾ, ਮਧੂਮੱਖੀਆਂ ਲੜਨ ਕਾਰਨ 5 ਸਾਲਾ ਬੱਚੀ ਦੀ ਦਰਦਨਾਕ ਮੌਤ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਡਾਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਵਿਚ ਹੀ ਬਣੇ ਇਕ ਸਰਕਾਰੀ ਸਕੂਲ ਵਿਚ ਬੀਤੇ ਕੱਲ੍ਹ 5 ਸਾਲ ਦੀ ਬੱਚੀ ਦੇ ਮਧੂਮੱਖੀਆਂ ਲੜ ਜਾਣ ਕਾਰਨ ਉਸ ਦੀ ਮੌਤ ਹੋ ਗਈ।  ਮ੍ਰਿਤਕ ਬੱਚੀ ਦੀ ਪਛਾਣ ਨੇਹਾ ਪੁੱਤਰੀ ਸੋਨੂੰ ਵਜੋਂ ਹੋਈ ਹੈ, ਜੋਕਿ ਪਿੰਡ ਦੇ ਹੀ ਸਰਕਾਰੀ ਸਕੂਲ ਵਿਚ ਪੜ੍ਹਨ ਲਈ ਜਾਂਦੀ ਸੀ। ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਬੱਚੀ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ ਪਰ ਅੱਜ ਬੱਚੀ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਥਾਣਾ ਸਦਰ ਦੇ ਪੁਲਸ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। 

PunjabKesari

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੇ ਮੈਦਾਨ 'ਚ ਉਤਰੇ CM ਮਾਨ, ਜਾਣੋ ਕੌਣ ਨੇ ਮੋਹਿੰਦਰ ਭਗਤ, ਜਿਸ ਲਈ 'ਆਪ' ਹੋਈ ਪੱਬਾਂ ਭਾਰ

ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੀ ਨੇਹਾ ਦੀ ਨਾਨੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਬੀਤੇ ਕੱਲ੍ਹ ਵੀ ਉਨ੍ਹਾਂ ਦੀ ਦੋਹਤੀ ਸਕੂਲ ਗਈ ਸੀ ਅਤੇ ਇਸ ਦੌਰਾਨ ਮਿਡ-ਡੇ-ਮੀਲ ਦਾ ਖਾਣਾ ਖਾਣ ਤੋਂ ਬਾਅਦ ਜਦੋਂ ਬੱਚੀ ਭਾਂਡੇ ਰੱਖਣ ਲਈ ਗਈ ਤਾਂ ਉਸ ਦੇ ਮਧੂਮੱਖੀਆਂ ਲੜ ਗਈਆਂ । ਬਾਵਜੂਦ ਇਸ ਦੇ ਸਕੂਲ ਪ੍ਰਬੰਧਕਾਂ ਵੱਲੋਂ ਪਰਿਵਾਰ ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਜਦੋਂ ਛੁੱਟੀ ਹੋਣ 'ਤੇ ਬੱਚੀ ਨੂੰ ਲੈਣ ਉਹ ਸਕੂਲ ਗਏ ਤਾਂ ਉਸ ਸਮੇਂ ਬੱਚੀ ਦੀ ਹਾਲਤ ਬਾਰੇ ਪਤਾ ਲੱਗਿਆ। 

PunjabKesari

ਉਨ੍ਹਾਂ ਦੱਸਿਆ ਕਿ ਕੱਲ੍ਹ ਉਨ੍ਹਾਂ ਵੱਲੋਂ ਪਿੰਡ ਦੇ ਡਾਕਟਰ ਨੂੰ ਹੀ ਬੱਚੀ ਦੀ ਜਾਂਚ ਕਰਵਾਈ ਗਈ ਸੀ ਪਰ ਫਰਕ ਨਾ ਪੈਣ 'ਤੇ ਉਹ ਬੱਚੀ ਨੂੰ ਸਿਵਲ ਹਸਪਤਾਲ ਲੈ ਆਏ ਸਨ, ਜਿੱਥੇ ਕਿ ਅੱਜ ਉਸ ਦੀ ਮੌਤ ਹੋ ਗਈ। ਉਨ੍ਹਾਂ ਸਕੂਲ ਪ੍ਰਬੰਧਕਾਂ 'ਤੇ ਦੋਸ਼ ਲਾਇਆ ਕਿ ਇਹ ਸਭ ਕੁਝ ਸਕੂਲ ਦੀ ਨਾਲਾਇਕੀ ਕਾਰਨ ਹੋਇਆ ਹੈ। ਪੀੜਤ ਪਰਿਵਾਰ ਨੇ ਪੁਲਸ ਤੋਂ ਇਨਸਾਫ਼ ਦੀ ਮੰਗ ਕਰਦਿਆਂ ਹੋਇਆਂ ਸਕੂਲ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਹੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪਾਲੀਵੁੱਡ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ, ਗੱਡੀ ਦੇ ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News