ਭੈਣ ਨੂੰ ਮਿਲਣ ਜਾ ਰਿਹਾ ਭਰਾ ਕਾਰ ਸਣੇ ਨਦੀ ਦੇ ਤੇਜ਼ ਵਹਾਅ ''ਚ ਰੁੜ੍ਹਿਆ, ਮਿਲੀ ਦਰਦਨਾਕ ਮੌਤ
Thursday, Sep 05, 2024 - 10:45 AM (IST)
ਰੂਪਨਗਰ (ਵਿਜੇ ਸ਼ਰਮਾ)-ਸੈਂਫਲਪੁਰ ਨਦੀ ਦੇ ਤੇਜ਼ ਵਹਾਅ ਵਿਚ ਕਾਰ ਰੁੜ੍ਹਨ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰੂਪ ਸਿੰਘ (42) ਪੁੱਤਰ ਅਜੈਬ ਸਿੰਘ ਨਿਵਾਸੀ ਲਖਮੀਪੁਰ ਵਜੋਂ ਹੋਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੋਹਣ ਸਿੰਘ ਨੇ ਦੱਸਿਆ ਕਿ ਸਰੂਪ ਸਿੰਘ ਬੀਤੀ ਰਾਤ ਕਰੀਬ ਸਾਢੇ ਸੱਤ ਵਜੇ ਆਪਣੀ ਕਾਰ ’ਤੇ ਸਵਾਰ ਹੋ ਕੇ ਆਪਣੀ ਭੈਣ ਨੂੰ ਮਿਲਣ ਲਈ ਸੈਂਫਲਪੁਰ ਆ ਰਿਹਾ ਸੀ। ਜਦੋਂ ਉਹ ਸੈਂਫਲਪੁਰ ਨਦੀ ਨੂੰ ਕਰਾਸ ਕਰਨ ਲੱਗਿਆ ਤਾਂ ਨਦੀ ਵਿਚ ਪਿੱਛੋਂ ਤੇਜ਼ ਪਾਣੀ ਆਉਣ ਕਾਰਨ ਉਸ ਦੀ ਗੱਡੀ ਬੰਦ ਹੋਣ ਕਾਰਨ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਈ।
ਉਨ੍ਹਾਂ ਦੱਸਿਆ ਕਿ ਸਰੂਪ ਸਿੰਘ ਵੱਲੋਂ ਖ਼ੁਦ ਨੂੰ ਬਚਾਉਣ ਦੀ ਪੂਰੀ ਕੋਸ਼ਿਸ ਕੀਤੀ ਗਈ ਪਰ ਉਹ ਸਫ਼ਲ ਨਹੀ ਹੋ ਸਕਿਆ ਅਤੇ ਉਸ ਦੀ ਗੱਡੀ ਕਾਫ਼ੀ ਦੂਰ ਪਾਣੀ ਦੇ ਵਹਾਅ ਵਿਚ ਰੁੜ੍ਹ ਗਈ। ਪ੍ਰਸ਼ਾਸਨ ਅਤੇ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਕੀਤੀ ਗਈ ਪਰ ਸਰੂਪ ਸਿੰਘ ਦੀ ਉਦੋਂ ਤੱਕ ਮੌਤ ਹੋ ਚੁੱਕੀ ਸੀ। ਪੁਲਸ ਵਲੋਂ ਸਿਵਲ ਹਸਪਤਾਲ ਰੂਪਨਗਰ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਗੁਰਦੁਆਰਾ ਸਾਹਿਬ 'ਚ ਲੱਗੀ ਭਿਆਨਕ ਅੱਗ, ਦੋ ਪਾਵਨ ਸਰੂਪ ਹੋਏ ਅਗਨ ਭੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ