ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਹੋਮ ਗਾਰਡ ਦੀ ਦਰਦਨਾਕ ਮੌਤ

Sunday, Jun 23, 2024 - 12:18 PM (IST)

ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਹੋਮ ਗਾਰਡ ਦੀ ਦਰਦਨਾਕ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਬਿਜਲੀ ਘਰ ਚੌਂਕ ਨੇੜੇ ਵਾਪਰੇ ਸੜਕ ਹਾਦਸੇ ਵਿਚ ਹੋਮਗਾਰਡ ਕਰਮਚਾਰੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਰੇਲਵੇ ਪੁਲਸ ਚੌਂਕੀ ਟਾਂਡਾ ਵਿਖੇ ਤਾਇਨਾਤ ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਤਲਵੰਡੀ ਡੱਡੀਆਂ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾ ਰਿਹਾ ਸੀ ਤਾਂ ਰਾਹ ਵਿਚ ਅਚਾਨਕ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਇਆ। ਇਸ ਹਾਦਸੇ ਵਿਚ ਜ਼ਖ਼ਮੀ ਹੋਣ ਤੋਂ ਬਾਅਦ ਬਲਵਿੰਦਰ ਸਿੰਘ  ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- ਚਿੱਟੇ ਨੇ ਲਈ 24 ਸਾਲਾ ਨੌਜਵਾਨ ਦੀ ਜਾਨ, 4 ਭੈਣਾਂ ਦਾ ਸੀ ਇਕਲੌਤਾ ਭਰਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 


author

shivani attri

Content Editor

Related News