ਰੂਹ ਕੰਬਾਊ ਹਾਦਸਾ: ਟਰੇਨ ਹੇਠਾਂ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ, ਧੜ ਨਾਲੋਂ ਵੱਖ ਹੋਇਆ ਸਿਰ
Sunday, Aug 18, 2024 - 11:47 AM (IST)

ਜਲੰਧਰ (ਪੁਨੀਤ)- ਜਲੰਧਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰ. 3 ਨੇੜੇ ਇਕ ਅਣਪਛਾਤੇ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ, ਜਿਸ ਨੂੰ ਵੇਖ ਕੇ ਪੁਲਸ ਦੇ ਵੀ ਹੋਸ਼ ਉੱਡ ਗਏ। ਰੇਲ ਗੱਡੀ ਨਾਲ ਵਾਪਰੇ ਹਾਦਸੇ ਕਾਰਨ ਵਿਅਕਤੀ ਦਾ ਸਿਰ ਧੜ ਤੋਂ ਵੱਖ ਹੋ ਗਿਆ। ਜੀ. ਆਰ. ਪੀ. ਦੇ ਏ. ਐੱਸ. ਆਈ. ਹੀਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 40 ਸਾਲ ਦੇ ਕਰੀਬ ਜਾਪਦੀ ਹੈ। ਸ਼ਨਾਖ਼ਤੀ ਕਾਰਡ ਨਾ ਹੋਣ ਕਾਰਨ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗਾਂ ਨੇ RPF ਮੁਲਾਜ਼ਮ ’ਤੇ ਤਲਵਾਰਾਂ ਨਾਲ ਕੀਤਾ ਹਮਲਾ, ਵੱਢੀ ਬਾਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ