ਵਿਦੇਸ਼ੀ ਧਰਤੀ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਨਵਾਂਸ਼ਹਿਰ ਦੇ ਨੌਜਵਾਨ ਦੀ ਕੈਨੇਡਾ 'ਚ ਦਰਦਨਾਕ ਮੌਤ

07/16/2023 6:49:13 PM

ਬਲਾਚੌਰ/ਪੋਜੇਵਾਲ ਸਰਾਂ (ਕਟਾਰੀਆ)- ਬਲਾਕ ਸੜੋਆ ਦੇ ਪਿੰਡ ਕਰੀਮਪੁਰ ਚਾਹਵਾਲਾ ਦੇ ਨੌਜਵਾਨ ਦੀ ਕੈਨੇਡਾ ’ਚ ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ’ਤੇ ਹਮਲਾ ਅਤੇ ਕੁੱਟਮਾਰ ਕਰਨ ਉਪਰੰਤ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਰੀਮਪੁਰ ਚਾਹਵਾਲਾ ਦੇ ਮੰਡ ਇਲਾਕੇ ’ਚ ਰਹਿਣ ਵਾਲੇ 24 ਸਾਲਾ ਨੌਜਵਾਨ ਗੁਰਵਿੰਦਰ ਨਾਥ ਉਰਫ਼ (ਗਨੀ) 2021 ’ਚ ਬਤੌਰ ਅੰਤਰ ਰਾਸ਼ਟਰੀ ਵਿਦਿਆਰਥੀ ਕੈਨੇਡਾ ਗਿਆ ਸੀ।

PunjabKesari

ਗੁਰਵਿੰਦਰ ਪਿਛਲੇ ਦਿਨੀਂ ਆਪਣੇ ਕੰਮ ’ਤੇ ਜਾ ਰਿਹਾ ਸੀ ਤਾਂ ਰਸਤੇ ’ਚ ਅਣਪਛਾਤੇ ਵਿਅਕਤੀਆਂ ਵੱਲੋ ਉਸ ’ਤੇ ਹਮਲਾ ਕੀਤਾ ਗਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਹ ਹਸਪਤਾਲ ’ਚ ਜ਼ੇਰੇ ਇਲਾਜ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਉਨ੍ਹਾਂ ਦੇ ਪਿੰਡ ਲਿਆਉਣ ਲਈ ਤਿਆਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


shivani attri

Content Editor

Related News