ਮੋਬਾਇਲ ਸੁਣਦਿਆਂ 20 ਸਾਲਾ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ

12/04/2023 2:18:49 PM

ਜਲੰਧਰ (ਵਰੁਣ)- ਹਰਗੋਬਿੰਦ ਨਗਰ ਦੀ ਮੰਨਾ ਮਾਰਕੀਟ ’ਚ ਇਕ ਘਰ ਦੀ ਛੱਤ ’ਤੇ ਖੜ੍ਹ ਕੇ ਆਪਣਾ ਮੋਬਾਇਲ ਫ਼ੋਨ ਸੁਣ ਰਿਹਾ ਇਕ ਨੌਜਵਾਨ ਨੇੜੇ ਤੋਂ ਆ ਰਹੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆ ਗਿਆ। ਹਾਈ ਵੋਲਟੇਜ ਤਾਰਾਂ ਨੇ ਨੌਜਵਾਨ ਦਾ ਹੱਥ ਉਦੋਂ ਤੱਕ ਨਹੀਂ ਛੱਡਿਆ ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ। ਹਾਲਾਂਕਿ ਇਕ-ਦੋ ਲੋਕ ਲਾਠੀਆਂ ਨਾਲ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਵੇਖੇ ਗਏ ਪਰ ਜ਼ਿਆਦਾ ਲੋਕ ਇਸ ਦਰਦਨਾਕ ਹਾਦਸੇ ਦੀ ਵੀਡੀਓ ਬਣਾਉਂਦੇ ਹੋਏ ਵਿਖਾਈ ਦਿੱਤੇ। ਬਾਅਦ ’ਚ ਇਹ ਵੀਡੀਓ ਸੋਸ਼ਲ ਸਾਈਟਸ ’ਤੇ ਵੀ ਵਾਇਰਲ ਹੋ ਗਈ।

ਮ੍ਰਿਤਕ ਦੀ ਪਛਾਣ ਮੁਹੰਮਦ ਸਾਜਿਦ ਪੁੱਤਰ ਮੁਹੰਮਦ ਵਸੀਮ ਵਾਸੀ ਹਰਗੋਬਿੰਦ ਨਗਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸਾਜਿਦ ਘਰ ਦੀ ਛੱਤ ’ਤੇ ਬੈਠ ਕੇ ਮੋਬਾਇਲ ’ਤੇ ਗੱਲ ਕਰ ਰਿਹਾ ਸੀ। ਇਸ ਦੌਰਾਨ ਉਹ ਹਾਈ ਵੋਲਟੇਜ ਤਾਰਾਂ ਦੇ ਸੰਪਰਕ ’ਚ ਆ ਗਿਆ। ਅਚਾਨਕ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਲੋਕਾਂ ਨੇ ਦੇਖਿਆ ਕਿ ਇਕ ਨੌਜਵਾਨ ਤਾਰਾਂ ਦੀ ਲਪੇਟ 'ਚ ਆ ਗਿਆ ਸੀ ਅਤੇ ਉਸ ਦੇ ਸਰੀਰ ’ਚੋਂ ਧੂੰਆਂ ਤੇ ਅੱਗ ਦੋਵੇਂ ਨਿਕਲ ਰਹੇ ਸਨ। ਇਕ-ਦੋ ਲੋਕਾਂ ਨੇ ਲੱਕੜ ਦੇ ਡੰਡਿਆਂ ਨਾਲ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਉਸ ਦੇ ਹੱਥ ਤਾਰਾਂ ਤੋਂ ਵੱਖ ਨਾ ਕਰ ਸਕੇ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਨੌਜਵਾਨ ਨੇ ਮਾਸੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਇਸ ਹਾਦਸੇ ’ਚ ਸਾਜਿਦ ਦੀ ਦਰਦਨਾਕ ਮੌਤ ਹੋ ਗਈ, ਜਦਕਿ ਲੋਕ ਉਸ ਦੇ ਸਰੀਰ 'ਚੋਂ ਧੂੰਆਂ ਅਤੇ ਅੱਗ ਨਿਕਲਣ ਦੀ ਵੀਡੀਓ ਬਣਾਉਣ ਲੱਗੇ। ਬਾਅਦ ’ਚ ਇਹ ਵੀਡੀਓ ਵੀ ਵਾਇਰਲ ਹੋ ਗਿਆ। ਦੂਜੇ ਪਾਸੇ ਥਾਣਾ ਨੰ. 8 ਦੇ ਇੰਚਾਰਜ ਪ੍ਰਦੀਪ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਦੋਸ਼ ਲਾ ਰਹੇ ਹਨ ਤੇ ਉਨ੍ਹਾਂ ਨੂੰ ਸੋਮਵਾਰ ਨੂੰ ਥਾਣੇ ਬੁਲਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਤਾਰਾਂ ਵੱਲ ਧੱਕਿਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਵਾਰਸਾਂ ਵੱਲੋਂ ਜੋ ਵੀ ਬਿਆਨ ਦਿੱਤਾ ਜਾਵੇਗਾ, ਉਸ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਪੂਰਥਲਾ ਤੋਂ ਵੱਡੀ ਖ਼ਬਰ, ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ 'ਆਪ' ਆਗੂ ਦੀ ਮਿਲੀ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

shivani attri

This news is Content Editor shivani attri