ਭਿਆਨਕ ਹਾਦਸੇ ਨੇ ਪਰਿਵਾਰ ’ਚ ਪਵਾਏ ਕੀਰਣੇ, 8 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

Monday, Dec 04, 2023 - 06:22 PM (IST)

ਭਿਆਨਕ ਹਾਦਸੇ ਨੇ ਪਰਿਵਾਰ ’ਚ ਪਵਾਏ ਕੀਰਣੇ, 8 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

ਸਮਰਾਲਾ (ਵਿਪਨ ਬੀਜਾ) : ਹਲਕਾ ਸਮਰਾਲਾ ’ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਬੀਤੀ ਰਾਤ ਪਿੰਡ ਢਿੱਲਵਾਂ ਦੇ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਵਿਚ ਕੋਹਰਾਮ ਮਚ ਗਿਆ, ਉਥੇ ਹੀ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਪਿੰਡ ਬੌਂਦਲ ਵਜੋਂ ਹੋਈ ਹੈ, ਜੋ ਕਿ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ਤੋਂ ਘਰ ਜਾ ਰਿਹਾ ਸੀ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਕੁੜੀ ਦੇ ਭਰਾਵਾਂ ਵਲੋਂ ਪੁਲਸ ਮੁਲਾਜ਼ਮ ਜੀਜੇ ਤੇ ਭੈਣ ਦਾ ਸ਼ਰੇਆਮ ਕਤਲ

ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨਿੱਕਾ ਨੇ ਦੱਸਿਆ ਕਿ ਮ੍ਰਿਤਕ ਜਸਬੀਰ ਸਿੰਘ ਪਿੰਡ ਬੌਂਦਲ ਦਾ ਰਹਿਣ ਵਾਲਾ ਸੀ, ਉਸਦੀ ਉਮਰ 34 ਸਾਲ ਸੀ। ਮ੍ਰਿਤਕ ਕਿਸੇ ਬਿਲਡਿੰਗ ਦਾ ਲੈਂਟਰ ਪਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸ਼ਾਮ 7 ਕੁ ਵਜੇ ਦੇ ਨੇੜੇ ਸੜਕ ਦੇ ਵਿਚਾਲੇ ਇਕ ਟਰੱਕ ਖੜ੍ਹਾ ਸੀ ਜਿਸ ਦੀ ਚਪੇਟ ਵਿਚ ਜਸਬੀਰ ਸਿੰਘ ਆ ਗਿਆ। ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਵਿਆਹੁਤਾ ਸੀ ਅਤੇ ਉਸ ਦੀ ਇਕ ਸਾਲ ਦੀ ਛੋਟੀ ਬੱਚੀ ਵੀ ਹੈ। ਮ੍ਰਿਤਕ ਦੇ ਪਰਿਵਾਰ ਨੇ ਫ਼ਰਾਰ ਟਰੱਕ ਡਰਾਈਵਰ ਨੂੰ ਇਸਦਾ ਦੋਸ਼ੀ ਦੱਸਿਆ ਅਤੇ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਦਿਓਰ-ਭਰਜਾਈ ’ਚ ਬਣੇ ਨਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੋਵਾਂ ਨੇ ਮਿਲ ਕੇ ਉਹ ਕੀਤਾ ਜੋ ਸੋਚਿਆ ਨਾ ਸੀ

ਦੂਜੇ ਪਾਸੇ ਸਰਕਾਰੀ ਹਸਪਤਾਲ ਦੀ ਡਾਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਇਕ ਅਣਪਛਾਤੀ ਲਾਸ਼ ਸਿਵਲ ਹਸਪਤਾਲ ਵਿਚ ਆਈ ਸੀ ਜਿਸ ਦੀ ਪਿੰਡ ਢਿਲਵਾਂ ਦੇ ਕੋਲ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪਤਾ ਚੱਲਣ ’ਤੇ ਲਾਸ਼ ਦੀ ਪਛਾਣ ਜਸਬੀਰ ਸਿੰਘ ਪਿੰਡ ਬੌਂਦਲ ਵਜੋਂ ਹੋਈ। ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ਇਨਸਾਨੀਅਤ ਸ਼ਰਮਸਾਰ, ਘਰੋਂ ਸੈਰ ਕਰਨ ਗਈ 15 ਸਾਲਾ ਕੁੜੀ ਨਾਲ 4 ਮੁੰਡਿਆਂ ਵੱਲੋਂ ਗੈਂਗਰੇਪ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News