ਕਾਰ ਚਾਲਕ ਦੀ ਗਲਤੀ ਨੇ ਉਜਾੜਿਆ ਪਰਿਵਾਰ, ਸਕੂਟਰੀ ਸਵਾਰ ਔਰਤ ਦੀ ਦਰਦਨਾਕ ਮੌਤ

Tuesday, Aug 29, 2023 - 06:45 PM (IST)

ਕਾਰ ਚਾਲਕ ਦੀ ਗਲਤੀ ਨੇ ਉਜਾੜਿਆ ਪਰਿਵਾਰ, ਸਕੂਟਰੀ ਸਵਾਰ ਔਰਤ ਦੀ ਦਰਦਨਾਕ ਮੌਤ

ਬਟਾਲਾ (ਸਾਹਿਲ)- ਬੀਤੇ ਦਿਨ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਨਾਲ ਸਕੂਟਰੀ ਸਵਾਰ ਔਰਤ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁਮਾਣ ਦੇ ਏ. ਐੱਸ. ਆਈ. ਕੁਲਵੰਤ ਸਿੰਘ ਅਤੇ ਹੌਲਦਾਰ ਹਰਪਾਲ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਕੰਵਲਜੀਤ ਕੌਰ ਪਤਨੀ ਸੁੱਚਾ ਸਿੰਘ ਵਾਸੀ ਊਧੋਨੰਗਲ ਜ਼ਿਲ੍ਹਾ ਅੰਮ੍ਰਿਤਸਰ ਆਪਣੀ ਮੋਪੇਡ ’ਤੇ ਸਵਾਰ ਹੋ ਕੇ ਮਹਿਤਾ ਚੌਕ ਤੋਂ ਘੁਮਾਣ ਨੂੰ ਆ ਰਹੀ ਸੀ। ਜਦੋਂ ਉਹ ਪਿੰਡ ਬੋਹਜਾ ਨੇੜੇ ਪਹੁੰਚੀ ਤਾਂ ਸਾਹਮਣਿਓਂ ਆ ਰਹੀ ਇਕ ਸਵਿਫ਼ਟ ਕਾਰ ਜਿਸ ਨੂੰ ਬਲਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਗੰਡੇਕੇ ਚੋਣੇ ਚਲਾ ਰਿਹਾ ਸੀ, ਨੇ ਉਕਤ ਔਰਤ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ 'ਚ 3 ਦਿਨਾਂ ਤੱਕ ਛੁੱਟੀਆਂ ਦਾ ਐਲਾਨ

ਜਦਕਿ ਕਾਰ ਬੇਕਾਬੂ ਹੁੰਦੀ ਹੋਈ ਖੇਤਾਂ ਵਿਚ ਜਾ ਪਲਟੀ, ਜਿਸ ਦੇ ਸਿੱਟੇ ਵਜੋਂ ਕਾਰ ਚਾਲਕ ਨੂੰ ਵੀ ਕਾਫ਼ੀ ਸੱਟਾਂ ਲੱਗੀਆਂ, ਜਿਸ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ, ਜਿਸ ’ਤੇ ਹਾਲਤ ਨਾਜ਼ੁਕ ਹੁੰਦੀ ਦੇਖ ਕੇ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ- ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਡਿਊਟੀਆਂ ਦੇ ਚੱਕਰ ’ਚ ਢਾਈ ਮਹੀਨੇ ਦੇ ਬੱਚੇ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਏ.ਐੱਸ.ਆਈ ਨੇ ਦੱਸਿਆ ਕਿ ਉਕਤ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ। ਜਦਕਿ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਸਿਵਲ ਹਸਪਤਾਲ ਦੇ ਡੈੱਡ ਹਾਊਸ ਵਿਚ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- 54 ਮੁਕੱਦਮਿਆਂ ’ਚ ਨਾਮਜ਼ਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ਦੀ ਜੇਲ੍ਹ ’ਚ ਵਿਗੜੀ ਸਿਹਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News