''ਲਵ ਮੈਰਿਜ'' ਦਾ ਦਰਦਨਾਕ ਅੰਤ: ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
Monday, Sep 30, 2024 - 06:50 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਅਵਤਾਰ ਨਗਰ 'ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਸਤੀ ਖੇਤਰ ਦੀ ਮੰਗੂ ਬਸਤੀ ਦੇ ਰਹਿਣ ਵਾਲੇ ਸਫ਼ਰਾਨ ਸਾਹਿਲ (ਹੁਣ ਅਵਤਾਰ ਨਗਰ) ਵਜੋਂ ਹੋਈ ਹੈ। ਮ੍ਰਿਤਕ ਦਾ ਇਕ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ। ਸਾਹਿਲ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦੇਰ ਰਾਤ ਸਿਵਲ ਹਸਪਤਾਲ 'ਚ ਹੰਗਾਮਾ ਕਰ ਦਿੱਤਾ।
ਥਾਣਾ ਭਾਰਗਵ ਕੈਂਪ ਦੀ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਦੇਰ ਰਾਤ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਜਾਂਚ ਲਈ ਦੇਰ ਰਾਤ ਸਿਵਲ ਹਸਪਤਾਲ ਪੁੱਜੇ ਭਾਰਗਵ ਕੈਂਪ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਕਿਹਾ ਕਿ ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਬਟਾਲਾ ਵਿਚ ਬੱਸ ਵੱਡਾ ਹਾਦਸਾ, ਕਈ ਲੋਕਾਂ ਦੀ ਮੌਤ
ਮ੍ਰਿਤਕ ਨੌਜਵਾਨ ਦੀ ਮਾਂ ਰੂਬੀ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦਾ ਨਾਂ ਸ਼ੇਖ ਸਫ਼ਰਾਨਾ ਉਰਫ਼ ਸਾਹਿਲ ਸੀ। ਕਰੀਬ ਇਕ ਸਾਲ ਪਹਿਲਾਂ ਸਾਹਿਲ ਨੇ ਖ਼ੁਦ ਸਜਨੀ ਨਾਂ ਦੀ ਕੁੜੀ ਨਾਲ ਵਿਆਹ ਕਰਵਾਇਆ ਸੀ। ਸਾਡਾ ਪੂਰਾ ਪਰਿਵਾਰ ਮੂਲ ਰੂਪ ਤੋਂ ਬਿਹਾਰ ਦਾ ਹੈ। ਸਾਨੂੰ ਫੋਨ ਆਇਆ ਕਿ ਸਾਹਿਲ ਬੀਮਾਰ ਹੈ। ਫਿਰ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਸ ਨੂੰ ਹਸਪਤਾਲ ਲੈ ਜਾਓ ਪਰ ਉਨ੍ਹਾਂ ਨੂੰ ਇਥੇ ਆਉਣ ਲਈ ਕਿਹਾ ਗਿਆ, ਕਿਉਂਕਿ ਉਸ ਦੀ ਸਿਹਤ ਬਹੁਤ ਖ਼ਰਾਬ ਸੀ। ਜਦੋਂ ਅਸੀਂ ਹਸਪਤਾਲ ਪਹੁੰਚੇ ਤਾਂ ਪਤਾ ਲੱਗਾ ਕਿ ਸਾਹਿਲ ਦੀ ਮੌਤ ਹੋ ਚੁੱਕੀ ਹੈ। ਪਰਿਵਾਰ ਨੇ ਕਿਹਾ ਕਿ ਸਾਹਿਲ ਸਾਡੇ ਨਾਲ ਨਹੀਂ ਰਹਿੰਦਾ ਸੀ, ਉਹ ਅਵਤਾਰ ਨਗਰ 'ਚ ਆਪਣੀ ਪਤਨੀ ਨਾਲ ਰਹਿੰਦਾ ਸੀ। ਜੋ ਸਾਡੇ ਘਰ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਗਰਦਨ 'ਤੇ ਨਿਸ਼ਾਨ ਸੀ, ਜਾਂਚ ਤੋਂ ਬਾਅਦ ਕੁਝ ਹੋਰ ਪਤਾ ਲੱਗੇਗਾ।
ਇਹ ਵੀ ਪੜ੍ਹੋ- ਪਹਿਲਾਂ ਮੋਟਰਸਾਈਕਲ ਕੀਤਾ ਚੋਰੀ, ਫਿਰ ਵੇਚਣ ਲਈ ਸੜਕ 'ਤੇ ਮਾਰੀਆਂ ਆਵਾਜ਼ਾਂ, ਹੈਰਾਨ ਕਰੇਗਾ ਚੋਰ ਦਾ ਕਾਰਨਾਮਾ
ਸਫ਼ਰਾਨ ਦੇ ਪਿਤਾ ਸ਼ੇਖ ਨੇ ਦੱਸਿਆ ਕਿ ਮਕਾਨ ਮਾਲਕ ਨੇ ਦੱਸਿਆ ਸੀ ਕਿ ਸਾਹਿਲ ਸ਼ਾਮ ਤੱਕ ਬਹੁਤ ਖ਼ੁਸ਼ ਸੀ। ਸਭ ਕੁਝ ਠੀਕ ਚੱਲ ਰਿਹਾ ਸੀ ਪਰ ਦੇਰ ਰਾਤ ਜਦੋਂ ਉਹ ਘਰ ਵਿਚ ਸੀ ਤਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਾ, ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹਿਆ ਗਿਆ ਅਤੇ ਉਸ ਨੂੰ ਫਾਹੇ ਤੋਂ ਹੇਠਾਂ ਉਤਾਰ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਹੁਣ ਥਾਣਾ ਭਾਰਗਵ ਕੈਂਪ ਦੀ ਪੁਲਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ