ਹਵਾਈ ਫਾਇਰ ਕਰਨ ਦੇ ਦੋਸ਼ ''ਚ ਪਰਚਾ ਦਰਜ

03/29/2018 6:59:26 AM

ਹਰੀਕੇ ਪੱਤਣ,   (ਲਵਲੀ)-  ਥਾਣਾ ਹਰੀਕੇ ਦੀ ਪੁਲਸ ਨੇ ਹਵਾਈ ਫਾਇਰ ਕਰਨ ਦੇ ਦੋਸ਼ 'ਚ 6-7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਬਾਜ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਤੁੰਗ ਨੇ ਦੱਸਿਆ ਕਿ ਉਸਦੀ ਲੜਕੀ ਨੂੰ ਦਿਲਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਤੁੰਗ ਤੰਗ-ਪ੍ਰੇਸ਼ਾਨ ਕਰਦਾ ਸੀ, ਜਿਸ ਨੂੰ ਉਸ ਦੇ ਲੜਕੇ ਜਗਦੀਪ ਸਿੰਘ ਨੇ ਕਿਹਾ ਕਿ ਉਹ ਉਸਦੀ ਭੈਣ ਨੂੰ ਫੋਨ ਕਰਕੇ ਤੰਗ-ਪ੍ਰੇਸ਼ਾਨ ਨਾ ਕਰੇ। ਇਸ ਦੌਰਾਨ ਦਿਲਪ੍ਰੀਤ ਸਿੰਘ ਨੇ ਘਰ ਆ ਕੇ ਉਸਦੇ ਲੜਕੇ ਦੀ ਕੁੱਟਮਾਰ ਕੀਤੀ ਅਤੇ ਬਾਅਦ 'ਚ ਦਿਲਪ੍ਰੀਤ ਸਿੰਘ ਰਾਈਫਲ ਲੈ ਕੇ 6-7 ਵਿਅਕਤੀਆਂ ਨੂੰ ਨਾਲ ਲੈ ਕੇ ਉਸਦੇ ਘਰ ਆਇਆ, ਉਸ ਨੇ ਫਿਰ ਉਸਦੇ ਲੜਕੇ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਦਂੋ ਉਹ ਆਪਣੇ ਲੜਕੇ ਨੂੰ ਛੁਡਾਉਣ ਲੱਗਾ ਤਾਂ ਦਿਲਪ੍ਰੀਤ ਸਿੰਘ ਨੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News