ਪੰਜਾਬ ''ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ਆਗੂ ਵੀ ਹੋਏ ਸਰਗਰਮ
Friday, Feb 09, 2024 - 12:25 PM (IST)
ਅੰਮ੍ਰਿਤਸਰ (ਛੀਨਾ) : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਵਿੱਢਣ ਦੇ ਨਾਲ ਹੀ ਚੋਣ ਲੜਨ ਦੇ ਚਾਹਵਾਨ ਲੀਡਰ ਵੀ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਉਹ ਆਪੋ-ਆਪਣੀ ਰਾਜਸੀ ਪਾਰਟੀ ਕੋਲੋਂ ਟਿਕਟ ਹਾਸਲ ਕਰ ਕੇ ਉਮੀਦਵਾਰ ਬਣਨ ਲਈ ਜ਼ੋਰ ਅਜ਼ਮਾਇਸ਼ ਕਰਨ ਲੱਗ ਪਏ ਹਨ। ਜੇਕਰ ਗੱਲ ਕਰੀਏ ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਤਾਂ ਇੱਥੇ ਆਮ ਆਦਮੀ ਪਾਰਟੀ, ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਲੜਨ ਦੀਆਂ ਤਿਆਰੀਆਂ ਖਿੱਚ ਲਈਆਂ ਹਨ, ਜਿਨ੍ਹਾਂ ’ਚੋਂ ਅਕਾਲੀ ਦਲ ਨੇ ਅਨਿਲ ਜੋਸ਼ੀ ਨੂੰ ਹਲਕਾ ਇੰਚਾਰਜ ਨਿਯੁਕਤ ਕਰ ਕੇ ਚੋਣ ਲੜਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਕੀਤੀ ਭਵਿੱਖਬਾਣੀ
ਉੱਥੇ ਕਾਂਗਰਸ ਦੇ ਮੌਜੂਦਾ ਐੱਮ. ਪੀ. ਗੁਰਜੀਤ ਸਿੰਘ ਔਜਲਾ ਵੀ ਭਾਂਵੇ ਮਜ਼ਬੂਤ ਉਮੀਦਵਾਰ ਹਨ ਪਰ ਕੁੱਝ ਹੋਰ ਵੀ ਸਿਰਕੱਢ ਲੀਡਰ ਟਿਕਟ ਹਾਸਲ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਭਾਜਪਾ ਵਲੋਂ ਰਜਿੰਦਰ ਮੋਹਨ ਸਿੰਘ ਛੀਨਾ ਉਮੀਦਵਾਰ ਬਣਨ ਦੇ ਚਾਹਵਾਨ ਪਰ ਕੋਈ ਕੇਂਦਰੀ ਲੀਡਰ ਜਾਂ ਫਿਲਮੀ ਐਕਟਰ ਵੀ ਉਮੀਦਵਾਰ ਬਣਾ ਕੇ ਪੈਰਾਸ਼ੂਟ ਰਾਹੀਂ ਚੋਣ ਮੈਦਾਨ ’ਚ ਉਤਾਰਣ ਦੇ ਚਰਚੇ ਜ਼ੋਰਾਂ ’ਤੇ ਹਨ।
ਓਧਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹੋਣ ਕਾਰਨ ਭਾਂਵੇ ‘ਆਪ’ ਦੇ ਸੰਭਾਵੀ ਉਮੀਦਵਾਰਾਂ ਦੀ ਲਿਸਟ ਲੰਬੀ ਹੈ ਪਰ ਇਨ੍ਹਾਂ ’ਚੋਂ ਸਾਬਕਾ ਮੇਅਰ ਕਰਮਜੀਤ ਸਿੰਘ ਰਿੰਟੂ ਟਿਕਟ ਹਾਸਲ ਕਰਨ ਦੀ ਦੌੜ ’ਚ ਸਭ ਤੋਂ ਅੱਗੇ ਨਜ਼ਰ ਆ ਰਹੇ ਹਨ, ਜਿਹੜੇ ਗੁਰੂ ਨਗਰੀ ’ਚ ਮੇਅਰ ਦੇ ਅਹੁਦੇ ’ਤੇ ਹੁੰਦਿਆਂ ਆਪਣਾ ਭਵਿੱਖ ਦਾਅ ’ਤੇ ਲਗਾ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ ਤੇ ਫਿਰ ਉਨ੍ਹਾਂ ਸਖ਼ਤ ਮਿਹਨਤ ਕਰ ਕੇ ‘ਆਪ’ ਨੂੰ ਸ਼ਹਿਰ ’ਚ ਵੱਡੀ ਜਿੱਤ ਵੀ ਦਿਵਾਉਣ ’ਚ ਅਹਿਮ ਰੋਲ ਨਿਭਾਇਆ ਸੀ। ਵੈਸੇ ਵੀ ‘ਆਪ’ ਅੰਮ੍ਰਿਤਸਰ ਤੋਂ ਕਿਸੇ ਸਿੱਖ ਚਿਹਰੇ ਨੂੰ ਹੀ ਉਮੀਦਵਾਰ ਬਣਾਉਣ ਦੀ ਇੱਛੁਕ ਹੈ ਤੇ ਕਰਮਜੀਤ ਰਿੰਟੂ ਦਾ ਸ਼ਹਿਰ ’ਚ ਚੰਗਾ ਆਧਾਰ ਹੋਣ ਦੇ ਨਾਲ-ਨਾਲ ਦਿਹਾਤੀ ਖੇਤਰ ’ਚ ਵੀ ਪੂਰਾ ਰਸੂਖ ਹੈ, ਜਿਸ ਕਾਰਨ ਉਨ੍ਹਾਂ ਨੂੰ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਜ਼ਿਆਦਾ ਨਜ਼ਰ ਆ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8