ਪਾਰਟੀ ਵੱਲੋਂ ਜਤਾਇਆ ਵਿਸ਼ਵਾਸ਼ ਟੁੱਟਣ ਨਹੀਂ ਦਿਆਂਗਾ: ਅਰੋੜਾ

Monday, Sep 13, 2021 - 10:54 PM (IST)

ਪਾਰਟੀ ਵੱਲੋਂ ਜਤਾਇਆ ਵਿਸ਼ਵਾਸ਼ ਟੁੱਟਣ ਨਹੀਂ ਦਿਆਂਗਾ: ਅਰੋੜਾ

ਮਾਨਸਾ(ਮਿੱਤਲ)- ਸ਼੍ਰੌਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮਾਨਸਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਦੀ ਟਿਕਟ ਦਾ ਐਲਾਨ ਪਾਰਟੀ ਵੱਲੋਂ ਜਾਰੀ ਕੀਤੀ ਸੂਚੀ ਵਿੱਚ ਹੈ।

ਇਹ ਵੀ ਪੜ੍ਹੋ- ਅੰਮਿ੍ਰਤਸਰ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼, ਇਕ ਕਾਬੂ

ਸੂਚੀ ਜਾਰੀ ਹੋਣ ਤੋਂ ਬਾਅਦ ਨਵ-ਨਿਯੁਕਤ ਮਾਨਸਾ ਤੋਂ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਦੇ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਬਿਕਰਮਜੀਤ ਸਿੰਘ ਮਜੀਠੀਆ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਉੱਪਰ ਜੋ ਵਿਸ਼ਵਾਸ਼ ਜਤਾਇਆ ਹੈ, ਉਹ ਉਸ ਨੂੰ ਕਦੇ ਵੀ ਟੁੱਟਣ ਨਹੀਂ ਦੇਣਗੇ।


author

Bharat Thapa

Content Editor

Related News