ਕਲਮਛੋੜ ਹੜਤਾਲ 8ਵੇਂ ਦਿਨ ਵੀ ਜਾਰੀ

Thursday, Apr 05, 2018 - 05:18 AM (IST)

ਕਲਮਛੋੜ ਹੜਤਾਲ 8ਵੇਂ ਦਿਨ ਵੀ ਜਾਰੀ

ਭੂੰਗਾ/ਗੜ੍ਹਦੀਵਾਲਾ, (ਭਟੋਆ)- ਬੀ. ਡੀ. ਪੀ. ਓ. ਦਫਤਰ ਭੂੰਗਾ ਵਿਖੇ ਸਮੂਹ ਦਫ਼ਤਰੀ ਅਤੇ ਫੀਲਡ ਸਟਾਫ਼ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਅੱਜ 8ਵੇਂ ਦਿਨ ਵਿਚ ਪ੍ਰਵੇਸ਼ ਕਰ ਗਈ ਹੈ, ਜਿਸ ਨਾਲ ਆਮ ਜਨਤਾ ਦੇ ਕੰਮਕਾਰ ਰੁਕੇ ਹੋਏ ਹਨ ਤੇ ਲੋਕ ਦਫ਼ਤਰ ਦੇ ਚੱਕਰ ਮਾਰ ਕੇ ਮਾਯੂਸ ਹੋ ਕੇ ਜਾ ਰਹੇ ਹਨ। ਧਰਨੇ ਦੀ ਪ੍ਰਧਾਨਗੀ ਕਰਦੇ ਹੋਏ ਸੁਰਿੰਦਰ ਸਿੰਘ ਪ੍ਰਧਾਨ ਯੂਨੀਅਨ ਪੰਚਾਇਤ ਸਕੱਤਰ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਸਰਕਾਰ ਦੇ ਖਿਲਾਫ ਬੀ. ਡੀ. ਪੀ. ਓ. ਦਫਤਰ ਵਿਖੇ ਧਰਨਾ ਜਾਰੀ ਰਹੇਗਾ। ਜਦੋਂ ਤੱਕ ਪੰਜਾਬ ਸਰਕਾਰ ਸੰਮਤੀ ਮੁਲਾਜ਼ਮਾਂ ਦੀਆਂ ਤਨਖਾਹ ਜਾਰੀਂ ਨਹੀਂ ਕਰਦੀ, ਉਦੋਂ ਤੱਕ ਇਹ ਧਰਨਾ ਲਗਾਤਾਰ ਅਣਮਿੱਥੇ ਸਮੇਂ ਤੱਕ ਰਹੇਗਾ। 
ਉਨ੍ਹਾਂ ਨੇ ਆਪਣੀਆਂ ਮੰਗਾਂ ਵਿਚ ਪੁਰਾਣੀ ਪੈਨਸ਼ਨ ਦੀ ਬਹਾਲੀ, ਸੰਮਤੀ ਮੁਲਾਜ਼ਮਾਂ ਦੀਆਂ ਤਰੱਕੀਆਂ ਲਈ ਪੱਕੇ ਨਿਯਮ ਬਣਾਏ ਜਾਣ, ਹਰ ਮਹੀਨੇ ਸੀ. ਪੀ. ਐੱਫ. ਕੱਟ ਕੇ ਕਰਮਚਾਰੀਆਂ ਦੇ ਖਾਤਿਆਂ ਵਿਚ ਭੇਜਿਆ ਜਾਵੇ, ਪੰਚਾਇਤ ਸੰਮਤੀ ਦੇ ਕਰਮਚਾਰੀਆਂ ਦੀਆਂ ਖਾਲੀ ਪਈਆਂ ਅਸਾਮੀਆ ਭਰੀਆਂ ਜਾਣ ਅਤੇ ਕੱਚੇ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ। ਇਸ ਮੌਕੇ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। 
ਇਸ ਧਰਨੇ ਵਿਚ ਚੰਦਰ ਮੋਹਣ ਸੁਪਰਡੈਂਟ, ਕਿਰਨਦੀਪ ਕੌਰ ਸੰਮਤੀ ਕਲਰਕ, ਮਿਸ ਪ੍ਰਦੀਪ ਕੌਰ ਕੰਪਿਊਟਰ ਅਸਿਸਟੈਂਟ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਕੁਲਵੰਤ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਚੰਦਰ ਸ਼ੇਖਰ, ਗੁਲਸ਼ਨ ਕੁਮਾਰ (ਸਾਰੇ ਪੰਚਾਇਤ ਸਕੱਤਰ), ਪਰਮਾਨੰਦ ਸੰਮਤੀ ਪਟਵਾਰੀ, ਰਾਜ ਕੁਮਾਰ, ਅਸ਼ੋਕ ਕੁਮਾਰ, ਪੰਕਜ ਸ਼ਰਮਾ, ਬਲਜੀਤ ਸਿੰਘ ਆਦਿ ਹਾਜ਼ਰ ਸਨ।
ਹਾਜੀਪੁਰ, (ਜੋਸ਼ੀ)-ਬਲਾਕ ਵਿਕਾਸ ਤੇ ਪੰਚਾਇਤ ਦਫਤਰ ਮੂਹਰੇ ਸੰਮਤੀ ਮੁਲਾਜ਼ਮਾਂ ਵੱਲੋਂ ਦਿੱਤਾ ਧਰਨਾ 28 ਮਾਰਚ ਤੋਂ ਲਗਾਤਾਰ ਜਾਰੀ ਹੈ। ਅਜ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਮੂਹਰੇ ਬੈਠੇ ਸੰਮਤੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰਜਿੰਦਰ ਕੁਮਾਰ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਹਾਜੀਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 6 ਮਹੀਨਿਆਂ ਤੋਂ ਸੰਮਤੀ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ। ਜਿਸ ਕਾਰਣ ਸੰਮਤੀ ਮੁਲਾਜ਼ਮ ਆਪਣੇ ਪਰਿਵਾਰਾਂ ਦਾ ਸਹੀ ਢੰਗ ਨਾਲ ਪਾਲਣ ਪੋਸਣ ਵੀ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਕਾਫੀ ਸਮਾਂ ਬੀਤ ਜਾਣ 'ਤੇ ਵੀ ਸਾਡੀਆਂ ਮੰਗ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨੀਂ ਦੇਰ ਤੱਕ ਇਹ ਧਰਨਿਆਂ ਦਾ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਗੁਲਸ਼ਨ ਮਸੀਹ, ਸੁਖਵਿੰਦਰ ਸਿੰਘ, ਰਾਕੇਸ਼ ਕੁਮਾਰ, ਅਜੀਤ ਕੁਮਾਰ ਪਟਵਾਰੀ, ਯੁਧਵੀਰ ਸਿੰਘ ਪਟਵਾਰੀ, ਕੁਲਦੀਪ ਕੌਰ ਤੇ ਓਮ ਪ੍ਰਕਾਸ਼ ਮੌਜੂਦ ਸਨ।


Related News