ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ

06/12/2017 7:52:04 AM

ਤਰਨਤਾਰਨ,   (ਆਹਲੂਵਾਲੀਆ)-  ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਸਰਕਲ ਦੀ ਕਨਵੈਨਸ਼ਨ ਪ੍ਰਧਾਨ ਧਨਵੰਤ ਸਿੰਘ ਰੰਧਾਵਾ, ਆਗੂ ਹਰਭਜਨ ਸਿੰਘ ਤੇ ਤਾਰਾ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ, ਧਨਵੰਤ ਸਿੰਘ ਭੱਠਲ ਸੂਬਾ ਜਨਰਲ ਸਕੱਤਰ ਆਦਿ ਨੇ ਸ਼ਿਰਕਤ ਕੀਤੀ। ਇਸ ਮੌਕੇ ਜਥੇਬੰਦੀ ਵੱਲੋਂ ਮੰਗ ਪੱਤਰ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਸੌਂਪਿਆ ਗਿਆ। ਉਪਰੰਤ ਵਿਧਾਇਕ ਅਗਨੀਹੋਤਰੀ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੰਜਾਬ ਸਰਕਾਰ ਕੋਲੋਂ ਮਨਾਉਣ ਲਈ ਭਰਪੂਰ ਯਤਨ ਕੀਤਾ ਜਾਵੇਗਾ।
 ਆਗੂਆਂ ਨੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪਾਵਰਕਾਮ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਬਿਜਲੀ ਯੂਨਿਟਾਂ ਵਿਚ 200 ਯੂਨਿਟ ਪ੍ਰਤੀ ਮਹੀਨਾ ਰਿਆਇਤ ਦਿੱਤੀ ਜਾਵੇ, ਫਿਕਸ ਮੈਡੀਕਲ ਭੱਤਾ 500 ਰੁਪਏ ਤੋਂ ਵਧਾ ਕੇ 2000 ਕੀਤਾ ਜਾਵੇ, 2004 ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ ਮਹਿਕਮੇ ਵਿਚ ਠੇਕੇਦਾਰੀ ਸਿਸਟਮ ਬੰਦ ਕਰ ਕੇ ਰੈਗੂਲਰ ਭਰਤੀ ਕੀਤੀ ਜਾਵੇ। ਇਸ ਦੌਰਾਨ ਜੀ. ਐੱਸ. ਕੰਡਾ, ਸਤਨਾਮ ਸਿੰਘ ਰਈਆ, ਅਜੀਤ ਸਿੰਘ ਪੱਟੀ, ਬਲਵਿੰਦਰ ਸਿੰਘ ਪਲਾਸੌਰ, ਕਰਤਾਰ ਸਿੰਘ ਰਟੌਲ, ਬੂਟਾ ਸਿੰਘ, ਅਵਤਾਰ ਸਿੰਘ ਜਨਰਲ ਸਕੱਤਰ, ਓਮ ਪ੍ਰਕਾਸ਼ ਤੇ ਜਨਕ ਰਾਜ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਰਾਣਾ ਡਿਆਲ ਪੀ. ਏ., ਸੰਦੀਪ ਦੋਂਦੇ ਬਲਾਕ ਪ੍ਰਧਾਨ, ਪਰਮਵੀਰ ਸਿੰਘ, ਰਾਮ ਲੁਭਾਇਆ, ਸੋਹਣ ਸਿੰਘ, ਜਗਦੀਪ ਸਿੰਘ ਤੇ ਜੈਮਲ ਸਿੰਘ ਆਦਿ ਹਾਜ਼ਰ ਸਨ।