ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫਿਰ ਬਦਲਦੇ ਨਹੀਂ, ਇਸ ਵਾਰ ‘ਆਪ’ ਨੂੰ ਜਿਤਾਉਣਗੇ : CM ਮਾਨ

Saturday, Apr 27, 2024 - 11:38 AM (IST)

ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫਿਰ ਬਦਲਦੇ ਨਹੀਂ, ਇਸ ਵਾਰ ‘ਆਪ’ ਨੂੰ ਜਿਤਾਉਣਗੇ : CM ਮਾਨ

ਪੱਟੀ/ਚੰਡੀਗੜ੍ਹ/ਜਲੰਧਰ (ਪਾਠਕ, ਸੋਢੀ, ਅੰਕੁਰ,ਧਵਨ)- ਪੱਟੀ ’ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਝਾ ਖੇਤਰ ਦੀ ਤਰੀਫ਼ ਕਰਦੇ ਹੋਏ ਕਿਹਾ ਕਿ ਮਾਝੇ ਦੇ ਲੋਕ ਜਦੋਂ ਕਿਸੇ ਚੀਜ਼ ਨੂੰ ਲੈ ਕੇ ਆਪਣਾ ਮਨ ਬਣਾ ਲੈਂਦੇ ਹਨ ਤਾਂ ਉਹ ਬਿਲਕੁਲ ਵੀ ਨਹੀਂ ਬਦਲਦੇ ਅਤੇ ਇਸ ਵਾਰ ਇੱਥੋਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ’ਚ ਦੁਸਹਿਰਾ ਗਰਾਊਂਡ ਪੱਟੀ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਲਾਲਜੀਤ ਸਿੰਘ ਭੁੱਲਰ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਝੇ ਦੀ ਧਰਤੀ ਗੁਰੂਆਂ ਦੀ ਧਰਤੀ ਹੈ, ਇਸ ਲਈ ਜਦੋਂ ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ ਤਾਂ ਆਮ ਆਦਮੀ ਪਾਰਟੀ ਦੀ ਜਿੱਤ ਦਾ ਪਹਿਲਾ ਰੁਝਾਨ ਇੱਥੋਂ ਹੀ ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਲਾਲਜੀਤ ਸਿੰਘ ਭੁੱਲਰ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭੁੱਲਰ ਬਹੁਤ ਹੀ ਤਜ਼ਰਬੇਕਾਰ ਆਗੂ ਹਨ। ਉਨ੍ਹਾਂ ਕੋਲ ਵਿਧਾਨ ਸਭਾ ਦੇ ਕੰਮ ਅਤੇ ਮੰਤਰੀ ਦੇ ਅਹੁਦੇ ਦਾ ਤਜ਼ਰਬਾ ਹੈ। ਇਨ੍ਹਾਂ ਨੂੰ ਜੇਤੂ ਬਣਾ ਕੇ ਐੱਮ. ਪੀ. ਬਣਾਓ। ਇਨ੍ਹਾਂ ਦਾ ਇਹ ਤਜ਼ਰਬਾ ਖਡੂਰ ਸਾਹਿਬ ਹਲਕੇ ਦੇ ਵਿਕਾਸ ਲਈ ਬੇਹੱਦ ਲਾਹੇਵੰਦ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਭਾਸ਼ਣ ਦੌਰਾਨ ਭਗਵੰਤ ਮਾਨ ਨੇ ਭਾਜਪਾ ’ਤੇ ਹਮਲਾ ਬੋਲਦਿਆਂ ਕਿਹਾ ਕਿ ਪਹਿਲੇ ਪੜਾਅ ਦੀ ਚੋਣ ਰਿਪੋਰਟ ਅਨੁਸਾਰ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਹੀ ਆ ਰਹੀਆਂ ਹਨ। ਇਸ ਲਈ ਉਨ੍ਹਾਂ ਦਾ 400 ਪਾਰ ਦਾ ਨਾਅਰਾ ਹੁਣ ਬੰਦ ਹੋ ਗਿਆ ਹੈ, ਹੁਣ ਉਨ੍ਹਾਂ ਨੂੰ ਹਾਰ ਦਾ ਡਰ ਸਤਾਉਣ ਲੱਗ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਸਿਰਫ਼ ਜਿੱਤ ਅਤੇ ਹਾਰ ਲਈ ਨਹੀਂ ਹੈ। ਇਹ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਚੋਣ ਹੈ। ਭਾਜਪਾ ਭਾਰਤ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਜੇਕਰ ਉਹ ਇਸ ਵਾਰ ਜਿੱਤ ਗਏ ਤਾਂ ਉਹ ਭਾਰਤ ’ਚ ਰੂਸ ਦੇ ਰਾਸ਼ਟਰਪਤੀ ਪੁਤੀਨ ਵਾਲੀ ਤਾਨਾਸ਼ਾਹੀ ਲਾਗੂ ਕਰ ਦੇਣਗੇ। ਉਹ ਭਾਰਤ ਦੇ ਸੰਵਿਧਾਨ ਨੂੰ ਬਦਲ ਕੇ ਅਜਿਹਾ ਕਾਨੂੰਨ ਬਣਾ ਲੈਣਗੇ, ਜਿਸ ਨਾਲ ਦੇਸ਼ ’ਚ ਕਿਸੇ ਨਾ ਕਿਸੇ ਰੂਪ ’ਚ ਸਿਰਫ਼ ਮੋਦੀ ਹੀ ਸੱਤਾ ’ਚ ਰਹਿਣਗੇ। ਇਸ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬੇਹੱਦ ਜ਼ਰੂਰੀ ਹੈ। 

PunjabKesari

ਇਹ ਵੀ ਪੜ੍ਹੋ-  ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਗਲ-ਸੂਤਰ ਅਤੇ ਫਿਰਕੂ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਦੇਸ਼ ਲਈ ਬੇਹੱਦ ਸ਼ਰਮਨਾਕ ਵਾਲੀ ਗੱਲ ਹੈ ਕਿ 10 ਸਾਲ ਸ਼ਾਸਨ ਕਰਨ ਦੇ ਬਾਵਜੂਦ ਪ੍ਰਧਾਨ ਮੰਤਰੀ ਮੋਦੀ ਮੰਗਲ-ਸੂਤਰ ਦੇ ਨਾਮ ’ਤੇ ਵੋਟ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ। ਉਹ ਲੋਕਾਂ ਨੂੰ ਜਾਤੀ-ਧਰਮ ਦੇ ਨਾਮ ’ਤੇ ਲੜਾ ਕੇ ਵੋਟ ਲੈਣਾ ਚਾਹੁੰਦੀ ਹੈ। ਉੱਥੇ ਹੀ ਅਸੀਂ (ਆਮ ਆਦਮੀ ਪਾਰਟੀ) ਆਪਣੇ ਕੰਮ ਦੇ ਨਾਮ ’ਤੇ ਲੋਕਾਂ ਤੋਂ ਵੋਟ ਮੰਗ ਰਹੇ ਹਾਂ। ਅਸੀਂ ਸਰਕਾਰੀ ਸਕੂਲ, ਹਸਪਤਾਲ, ਦਵਾਈ, ਰੋਜ਼ਗਾਰ, ਬਿਜਲੀ, ਪਾਣੀ ਅਤੇ ਹੋਰ ਨਾਗਰਿਕ ਸਹੂਲਤਾਵਾਂ ਦੇ ਨਾਂ ’ਤੇ ਵੋਟ ਮੰਗ ਰਹੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਨਫਰਤ ਦੀ ਰਾਜਨੀਤੀ ਨੂੰ ਜਿੱਤਣ ਨਹੀਂ ਦੇਣਗੇ। ਇਸ ਵਾਰ ਲੋਕ ਆਪਣੇ ਵੋਟ ਦੀ ਤਾਕਤ ਨਾਲ ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਦਾ ਠੋਕ ਕੇ ਜਵਾਬ ਦੇਣਗੇ ਅਤੇ ਭਾਜਪਾ ਦੀਆਂ ਸਾਰੀਆਂ 13 ਦੀਆਂ 13 ਸੀਟਾਂ ’ਤੇ ਜ਼ਮਾਨਤ ਜ਼ਬਤ ਕਰਵਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਪਹਾੜਾਂ ਦੇ ਸਕੂਲਾਂ ਵਿਚ ਪੜ੍ਹੇ ਹਨ। ਉਨ੍ਹਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਪਤਾ ਨਹੀਂ ਹੈ। ਇਹੀ ਕਾਰਨ ਹੈ ਕਿ ਅੱਜ ਅਕਾਲੀ ਦਲ ਦੀ ਹਾਲਤ ਇਹ ਬਣ ਗਈ ਹੈ ਕਿ ਕੋਈ ਵੀ ਆਗੂ ਉਨ੍ਹਾਂ ਦੀ ਟਿਕਟ ਲੈਣ ਨੂੰ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ- ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ

ਇਹੋ ਹਾਲ ਪੰਜਾਬ ’ਚ ਕਾਂਗਰਸੀ ਅਤੇ ਬੀ. ਜੇ. ਪੀ. ਦਾ ਹੈ, ਇਨ੍ਹਾਂ ਦੇ ਸੰਭਾਵੀ ਉਮੀਦਵਾਰ ਅਰਦਾਸਾਂ ਕਰਦੇ ਹਨ ਕਿ ਕਿਤੇ ਉਨ੍ਹਾਂ ਨੂੰ ਟਿਕਟ ਨਾ ਮਿਲ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਤੂਫਾਨ ਅੱਗੇ ਕੋਈ ਵੀ ਰਾਜਾ ਜਾਂ ਵੱਡਾ ਪਰਿਵਾਰ ਨਹੀਂ ਟਿਕ ਸਕਦਾ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਹਲਕੇ ਦੀ ਜਨਤਾ ਤੁਹਾਨੂੰ ਨਿਰਾਸ਼ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਸੰਸਦ ’ਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਗੇ। ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਦੱਸਦੇ ਉਨ੍ਹਾਂ ਕਿਹਾ ਕਿ 2 ਸਾਲਾਂ ’ਚ 43000 ਸਰਕਾਰੀ ਨੌਕਰੀਆਂ, ਡਾਕਟਰਾਂ ਦੀਆਂ ਭਰਤੀਆਂ, ਮੁਹੱਲਾ ਕਲੀਨਿਕ, 90 ਫੀਸਦੀ ਘਰਾਂ ਦੇ ਜ਼ੀਰੋ ਬਿੱਲ, ਸਕੂਲ ਆਫ ਐਮੀਨੈਂਸ 11000 ਨੌਕਰੀਆਂ, ਸਰਕਾਰੀ ਸਕੂਲਾਂ ’ਚ ਉੱਚ ਸਿੱਖਿਆ, ਆਟਾ-ਦਾਲ ਸਕੀਮ, ਸਰਕਾਰੀ ਹਸਪਤਾਲ ’ਚ ਸਿਹਤ ਸੁਵਿਧਾਵਾਂ, ਸੜਕਾਂ ਲਈ ਕਰੋੜਾਂ ਦੀਆਂ ਗ੍ਰਾਂਟਾਂ, ਪੰਜਾਬ ’ਚ ਸਾਫ-ਸੁਥਰਾ ਵਾਤਾਵਰਣ, ਲੋਕ ਭਲਾਈ ਸਕੀਮ, ਗਰੀਬਾਂ ਨੂੰ ਮਕਾਨ ਬਣਾ ਕੇ ਦੇਣਾ, ਵਿਧਵਾ ਪੈਨਸ਼ਨ, ਬੇਰੋਜ਼ਗਾਰ, ਅੰਗਹੀਨ ਪੈਨਸ਼ਨ ਅਨੇਕਾਂ ਸੁਵਿਧਾਵਾਂ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬਦਲ-ਬਦਲ ਕੇ ਕਰੀਬ 7 ਦਹਾਕਿਆਂ ਤੋਂ ਲੁਟਿਆ ਹੈ ਪਰ ਹੁਣ ਲੋਕ ਸਮਝਦਾਰ ਹੋ ਚੁੱਕੇ ਹਨ ਤੇ ਉਹ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਲੋਕ ਹਿੱਤਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਅਤੇ ਸਹੂਲਤਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। 

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਕਸ਼ਮੀਰ ਸਿੰਘ ਸੋਹਲ, ਵਿਧਾਇਕ ਸਵਰਣ ਸਿੰਘ ਧੁੰਨ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਨਰੇਸ਼ ਕਟਾਰੀਆ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਸਾਜਨ ਚੀਮਾ, ਚੇਅਰਮੈਨ ਰਜਿੰਦਰ ਉਸਮਾ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਗੁਰਵਿੰਦਰ ਸਿੰਘ ਬਹਿਡ਼ਵਾਲ, ਚੇਅਰਮੈਨ ਦਿਲਬਾਗ ਸਿੰਘ ਪੀ. ਏ. ਆਦਿ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News