ਪੰਜਾਬ ਦੇ ਲੋਕਾਂ ਨੂੰ ਭਲਕੇ ਮਿਲਣ ਜਾ ਰਿਹਾ ਵੱਡਾ ਤੋਹਫ਼ਾ, ਸ਼ੁਰੂ ਕੀਤੀ ਜਾਵੇਗੀ ਇਹ ਸਕੀਮ

12/09/2023 1:34:09 PM

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਭਲਕੇ ਮਤਲਬ ਕਿ ਐਤਵਾਰ ਨੂੰ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਆ ਰਹੇ ਹਨ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ 'ਮਾਨ ਸਰਕਾਰ ਤੁਹਾਡੇ ਦੁਆਰ' ਸਕੀਮ ਦੀ ਸੂਬੇ 'ਚ ਸ਼ੁਰੂਆਤ ਕਰਨਗੇ। ਇਸ ਸਕੀਮ ਤਹਿਤ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠਿਆਂ ਹੀ ਪ੍ਰਾਪਤ ਹੋ ਸਕਣਗੀਆਂ।

ਇਹ ਵੀ ਪੜ੍ਹੋ : ਕਾਂਗਰਸੀ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਘਰ 'ਤੇ ਚਲਾਈਆਂ ਗੋਲੀਆਂ, ਵਿਹੜੇ 'ਚ ਸੁੱਟੀ ਧਮਕੀ ਭਰੀ ਚਿੱਠੀ

ਇਸ ਬਾਰੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਲੋਕਾਂ ਦੀ ਸਰਕਾਰੀ ਦਫ਼ਤਰਾਂ 'ਚ ਹੋਣ ਵਾਲੀ ਖੱਜਲ-ਖੁਆਰੀ ਨੂੰ ਖ਼ਤਮ ਕਰਨਾ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਅੱਜ ਤੱਕ ਸਿਆਸੀ ਪਾਰਟੀਆਂ ਸਿਰਫ ਵੋਟਾਂ ਵਾਸਤੇ ਹੀ ਲੋਕਾਂ ਦੇ ਘਰ-ਘਰ ਆਉਂਦੀਆਂ ਰਹੀਆਂ ਹਨ ਅਤੇ ਫਿਰ 5 ਸਾਲ ਗਾਇਬ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਅੱਜ ਰਹੇਗਾ ਬੰਦ, ਇੱਧਰ ਆ ਰਹੇ ਹੋ ਤਾਂ ਜ਼ਰਾ ਪੜ੍ਹ ਲਓ ਇਹ ਖ਼ਬਰ

ਸ. ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਵੋਟਾਂ ਤੋਂ ਬਾਅਦ ਵੱਖ-ਵੱਖ ਸਕੀਮਾਂ ਲੈ ਕੇ ਲੋਕਾਂ ਦੇ ਦੁਆਰ ਤੱਕ ਜਾ ਰਹੀ ਹੈ। ਮਾਨ ਸਰਕਾਰ ਆਮ ਲੋਕਾਂ ਦੀਆਂ ਲੋੜਾਂ ਨਾਲ ਸਬੰਧਿਤ ਸੇਵਾਵਾਂ ਨੂੰ ਲੈ ਕੇ ਘਰ-ਘਰ ਜਾਵੇਗੀ ਅਤੇ ਉਨ੍ਹਾਂ ਨੂੰ ਪੂਰਾ ਕਰੇਗੀ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Babita

This news is Content Editor Babita