ਪੰਜਾਬ ਵਾਸੀਆਂ ਨੂੰ ਜਲਦ ਮਿਲਣ ਜਾ ਰਹੀ ਵੱਡੀ ਰਾਹਤ, ਖ਼ੁਸ਼ ਕਰ ਦੇਵੇਗੀ ਇਹ ਖ਼ਬਰ

06/08/2024 12:12:59 PM

ਚੰਡੀਗੜ੍ਹ : ਪੰਜਾਬ 'ਚ ਇਸ ਵੇਲੇ ਹਰ ਕੋਈ ਗਰਮੀ ਤੋਂ ਪਰੇਸ਼ਾਨ ਹੈ। ਇਸ ਦਰਮਿਆਨ ਸੂਬਾ ਵਾਸੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮਾਨਸੂਨ ਹੁਣ ਸਮੇਂ ਤੋਂ ਪਹਿਲਾਂ ਹੀ ਪੰਜਾਬ ਪੁੱਜਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਡੂੰਘਾ ਸਦਮਾ, ਨੌਜਵਾਨ ਪੁੱਤਰ ਦੀ ਭਿਆਨਕ ਹਾਦਸੇ ਦੌਰਾਨ ਮੌਤ

ਮੌਸਮ ਵਿਭਾਗ ਮੁਤਾਬਕ ਜਿਸ ਤਰ੍ਹਾਂ ਮਾਨਸੂਨ ਅੱਗੇ ਵੱਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਮਾਨਸੂਨ ਜੂਨ ਦੇ ਤੀਜੇ ਹਫ਼ਤੇ ਪੰਜਾਬ 'ਚ ਪਹੁੰਚ ਜਾਵੇਗਾ। ਸੂਬੇ 'ਚ 20 ਜੂਨ ਤੋਂ ਬਾਅਦ ਮੀਂਹ ਕਾਰਨ ਗਰਮੀ ਤੋਂ ਵੱਡੀ ਰਾਹਤ ਮਿਲੇਗੀ। ਇਸ ਤੋਂ ਪਹਿਲਾਂ ਵੀ ਪ੍ਰੀ-ਮਾਨਸੂਨ ਤਹਿਤ ਹਲਕਾ ਮੀਂਹ ਜਾਰੀ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕ ਖਿੱਚ ਲੈਣ ਤਿਆਰੀ, ਸ਼ੁਰੂ ਹੋ ਰਹੀ ਇਹ ਪ੍ਰਕਿਰਿਆ, ਜਾਣੋ ਕਿਵੇਂ ਕਰਨਾ ਹੈ Apply

ਫਿਲਹਾਲ ਮਾਨਸੂਨ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਦੱਖਣੀ ਮਹਾਰਾਸ਼ਟਰ 'ਚ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਪੰਜਾਬ 'ਚ 26 ਜੂਨ ਤੋਂ 1 ਜੁਲਾਈ ਤੱਕ ਮਾਨਸੂਨ ਆਉਣ ਦੇ ਆਸਾਰ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ 18 ਜ਼ਿਲ੍ਹਿਆਂ 'ਚ ਆਏ ਤੂਫ਼ਾਨ ਨੇ ਸੂਬੇ 'ਚ ਭਾਰੀ ਨੁਕਸਾਨ ਕੀਤਾ ਹੈ। ਕਈ ਇਲਾਕਿਆਂ 'ਚ ਤਾਂ ਲੰਬੇ ਸਮੇਂ ਤੱਕ ਬਿਜਲੀ ਗੁੱਲ ਰਹੀ। ਇਸ ਦੇ ਨਾਲ ਹੀ ਪਟਿਆਲਾ 'ਚ ਬਿਜਲੀ ਦਾ ਖੰਭਾ ਡਿੱਗਣ ਕਾਰਨ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News