ਪੰਜਾਬ ਵਾਸੀਆਂ ਨੂੰ ਅਜੇ ਨਹੀਂ ਮਿਲੇਗੀ ਰਾਹਤ, ਅਗਲੇ 2 ਦਿਨਾਂ ਲਈ ਫਿਰ ਮੌਸਮ ਨੂੰ ਲੈ ਕੇ ਅਲਰਟ ਜਾਰੀ

Sunday, Mar 03, 2024 - 10:49 AM (IST)

ਚੰਡੀਗੜ੍ਹ : ਪੰਜਾਬ 'ਚ ਬੀਤੇ ਦਿਨ ਪਏ ਭਾਰੀ ਮੀਂਹ, ਤੇਜ਼ ਹਨ੍ਹੇਰੀ ਅਤੇ ਗੜ੍ਹਿਆਂ ਕਾਰਨ ਮੌਸਮ ਪੂਰੀ ਤਰ੍ਹਾਂ ਖ਼ਰਾਬ ਚੱਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਵਿਭਾਗ ਦੇ ਮੁਤਾਬਕ ਆਉਣ ਵਾਲੇ 2 ਦਿਨਾਂ ਦੌਰਾਨ ਵੀ ਮੌਸਮ ਇਸੇ ਤਰ੍ਹਾਂ ਦਾ ਰਹੇਗਾ ਅਤੇ ਗੜ੍ਹੇ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦਾ ਅਸਰ ਅੱਜ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵਲੋਂ ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਚੱਕਰਵਾਤੀ ਤੂਫ਼ਾਨ ਨੇ ਮਚਾਈ ਤਬਾਹੀ, ਇਕ ਦੀ ਮੌਤ, ਜੜ੍ਹੋਂ ਪੁੱਟੇ ਗਏ ਦਰੱਖ਼ਤ (ਵੀਡੀਓ)

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਰੀ ਮੀਂਹ ਅਤੇ ਹਨ੍ਹੇਰੀ ਦੇ ਨਾਲ ਮਾਲਵਾ ਇਲਾਕੇ 'ਚ ਵਾਵਰੋਲੇ ਨੇ ਭਾਰੀ ਤਬਾਹੀ ਮਚਾਈ। ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈ ਇਲਾਕੇ 'ਚ ਵਾਵਰੋਲੇ ਨੇ ਕਹਿਰ ਵਰ੍ਹਾਉਂਦੇ ਹੋਏ ਪੈਟਰੋਲ ਪੰਪ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਰੱਦ ਕੀਤੇ ਹਜ਼ਾਰਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਸਰਕਾਰ ਨੇ ਫਿਰ ਦਿੱਤੀ ਖ਼ੁਸ਼ਖ਼ਬਰੀ

ਪੈਟਰੋਲ ਪੰਪ ਦੀ ਮਸ਼ੀਨ ਇਸ ਤੇਜ਼ ਹਵਾ ਕਾਰਨ ਪੁੱਟੀ ਗਈ ਅਤੇ ਦੂਰ ਜਾ ਡਿੱਗੀ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਬੱਦਲ ਛਾਏ ਹੋਏ ਸਨ, ਜਿਸ ਕਾਰਨ ਬੀਤੇ ਦਿਨ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਅੱਜ ਹੋਈ ਤੇਜ਼ ਬਰਸਾਤ ਤੇ ਗੜ੍ਹੇਮਾਰੀ ਕਾਰਨ ਫਿਰ ਤੋਂ ਠੰਡ ਦਾ ਮੌਸਮ ਆ ਗਿਆ ਹੈ ਤੇ ਕਿਸਾਨਾਂ ਦੀਆਂ ਫਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਕਣਕ ਤੇ ਸਬਜ਼ੀਆਂ ਦੀ ਫਸਲਾਂ ਖ਼ਾਸ ਤੌਰ 'ਤੇ ਇਸ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਹਨ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


Babita

Content Editor

Related News