ਗੁਰਦਾਸਪੁਰ ''ਚ ਸ਼ਰੇਆਮ ਗੁੰਡਾਗਰਦੀ, ਪਿੰਡ ਦੇ ਹੀ ਵਿਅਕਤੀਆਂ ਨੇ ਨੌਜਵਾਨ ''ਤੇ ਹਮਲਾ ਕਰ ਕੀਤਾ ਜ਼ਖ਼ਮੀ

Thursday, Jun 22, 2023 - 03:58 PM (IST)

ਗੁਰਦਾਸਪੁਰ ''ਚ ਸ਼ਰੇਆਮ ਗੁੰਡਾਗਰਦੀ, ਪਿੰਡ ਦੇ ਹੀ ਵਿਅਕਤੀਆਂ ਨੇ ਨੌਜਵਾਨ ''ਤੇ ਹਮਲਾ ਕਰ ਕੀਤਾ ਜ਼ਖ਼ਮੀ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਪਿੰਡ ਸੱਲੋਪੁਰ ਦੇ ਇੱਕ ਨੌਜਵਾਨ ਨੂੰ ਸੜਕ 'ਤੇ ਘੇਰ ਕੇ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਹਮਲੇ ਦਾ ਸ਼ਿਕਾਰ ਨੌਜਵਾਨ ਜਗਮੀਤ ਸਿੰਘ ਉਰਫ਼ ਸੋਨੀ ਪੁੱਤਰ ਸੁਖਵਿੰਦਰ ਸਿੰਘ ਜੋ ਕਿ ਹੁਣ ਸਿਵਲ ਹਸਪਤਾਲ ਭੈਣੀ ਮੀਆਂ ਖਾਂ ਵਿਖੇ ਜੇਰੇ ਇਲਾਜ ਹੈ। ਉਥੇ ਹੀ ਹਮਲੇ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ-  ਹਰੀਕੇ ਵਾਈਲਡ ਲਾਈਫ ਸੈਂਚੁਰੀ ’ਚ ਨਜ਼ਰ ਆਇਆ ਦੁਰਲੱਭ ਡਾਲਮੇਟੀਅਨ ਪੈਲੀਕਨ ਪੰਛੀ

ਜ਼ਖ਼ਮੀ ਦੇ ਪਿਤਾ ਸੁੱਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੋਟਰ ਤੇ ਪਾਣੀ ਲਗਾਉਣ ਗਿਆ ਤਾਂ ਪਿੰਡ ਦੇ 4 ਨੌਜਵਾਨਾਂ ਨੇ ਉਸ ਨੂੰ ਰਸਤੇ 'ਚ ਘੇਰ ਕੇ ਉਸ 'ਤੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੌਕੇ ਤੋਂ ਰਸਤੇ 'ਚ ਲੰਘ ਰਹੇ ਐੱਸ.ਐੱਚ .ਓ ਭੈਣੀ ਮੀਆਂ ਤੇ ਏ.ਐੱਸ.ਆਈ ਮੇਜ਼ਰ ਸਿੰਘ ਵੱਲੋਂ ਜ਼ਖ਼ਮੀ ਹੋਏ ਨੌਜਵਾਨ ਹਸਪਤਾਲ ਪਹੁੰਚਾਇਆ ਗਿਆ । ਇਸ ਦੌਰਾਨ ਏ.ਐੱਸ.ਆਈ ਮੇਜ਼ਰ ਸਿੰਘ ਦੀ ਵਰਦੀ ਵੀ ਖ਼ੂਨ ਨਾਲ ਲਿੱਬੜ ਗਈ । ਉਨ੍ਹਾਂ ਨੇ ਕਿਹਾ ਕਿ ਇਹ ਹਮਲਾ ਨਿੱਜੀ ਰੰਜ਼ਿਸ਼ ਦੇ ਚੱਲਦਿਆਂ ਕੀਤਾ ਗਿਆ ਹੈ ਤੇ ਰਾਹਗੀਰਾਂ ਵੱਲੋਂ ਹਮਲਾ ਕਰ ਰਹੇ ਨੌਜਵਾਨਾਂ ਦੀ ਵੀਡੀਓ ਬਣਾ ਕੇ ਵਾਇਰਲ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਮਲਾਵਰ ਸਾਡੇ ਪਿੰਡ ਦੇ ਹਨ ਤੇ ਮੈਂ ਪੁਲਸ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ ਕਿ ਉਕਤ ਵਿਅਕਤੀਆਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਾਨੂੰ ਇਨਸਾਫ਼ ਦਿੱਤਾ ਜਾਵੇ। 

ਇਹ ਵੀ ਪੜ੍ਹੋ- ਖੇਤੀਬਾੜੀ ਨਾਲ ਸਹਾਇਕ ਧੰਦੇ ਕਰ ਚੰਗੀ ਕਮਾਈ ਕਰ ਰਿਹੈ ਨੌਜਵਾਨ ਹਰਜਿੰਦਰਪਾਲ ਸਿੰਘ, ਹੋਰਾਂ ਲਈ ਬਣਿਆ ਮਿਸਾਲ

ਇਸ ਦੌਰਾਨ ਥਾਣਾ ਭੈਣੀ ਮੀਆਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਨਾਲ ਏ.ਐੱਸ.ਆਈ ਮੇਜ਼ਰ ਸਿੰਘ ਗੁਰਦਾਸਪੁਰ ਤੋਂ ਆ ਰਹੇ ਸੀ ਕਿ ਹਮਲਾਵਰਾਂ ਨੇ ਜਗਮੀਤ ਸਿੰਘ ਉਰਫ਼ ਸੋਨੀ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਫ਼ਰਾਰ ਹੋ ਚੁੱਕੇ ਸਨ। ਅਸੀਂ ਜ਼ਖ਼ਮੀ ਨੌਜਵਾਨ ਨੂੰ ਆਪਣੀ ਗੱਡੀ 'ਚ ਪਾ ਹਸਪਤਾਲ ਪਹੁੰਚਾਇਆ। ਜ਼ਖ਼ਮੀ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਮੁਕਦਮਾ ਦਰਜ ਕਰਕੇ ਤੁਰੰਤ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ । 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News