ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬੇਮਿਸਾਲ,ਭਗਵੰਤ ਮਾਨ ਨੂੰ ਦੱਸਿਆ ਬਿਹਤਰੀਨ ਮੁੱਖ ਮੰਤਰੀ : ਕੇਜਰੀਵਾਲ

05/06/2023 10:09:36 AM

ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਵੱਲ ਇਕ ਹੋਰ ਪੁਲਾਂਘ ਪੁੱਟਦੇ ਹੋਏ ਨੂੰ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ’ਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ। ਇਸ ਦੌਰਾਨ ਆਪਣੇ ਸੰਬੋਧਨ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਗੁਜ਼ਾਰੀ ਲਾਮਿਸਾਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ’ਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ’ਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਪੰਜਾਬ ’ਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸੁਨਾਮੀ ਵਾਂਗ ਆਈ ‘ਆਪ’ ਤੋਂ ਜਨਤਾ ਨੂੰ ਮਿਲਿਆ ਨੂੰ ਧੋਖਾ, ਹੁਣ ਭਾਜਪਾ ਹੀ ਪੰਜਾਬ ’ਚ ਆਸ ਦੀ ਕਿਰਨ : ਸ਼ੇਖਾਵਤ

ਭਗਵੰਤ ਮਾਨ ਨੂੰ ਨਿਮਰਤਾ ਅਤੇ ਦੂਰਅੰਦੇਸ਼ੀ ਦਾ ਪ੍ਰਤੀਕ ਦੱਸਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸੇ ਵੀ ਅਜਿਹੇ ਵਿਅਕਤੀ ਨੂੰ ਮਿਲਣ ਲਈ ਤਿਆਰ ਰਹਿੰਦੇ ਹਨ, ਜੋ ਸੂਬੇ ਦਾ ਭਲਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਲੋਕਾਂ ਲਈ ਵਰਦਾਨ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਲਈ ਚੰਗਾ ਹੈ ਕਿਉਂਕਿ ਅਜਿਹੇ ਆਗੂ ਅੱਜ-ਕੱਲ ਬਹੁਤ ਘੱਟ ਹਨ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਜੀਵ ਅਰੋੜਾ ਤੋਂ ਇਲਾਵਾ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਮਿਆਰੀ ਸਿੱਖਿਆ ਨੂੰ ਗਰੀਬਾਂ ਨੂੰ ਦਰਪੇਸ਼ ਸਾਰੀਆਂ ਬੀਮਾਰੀਆਂ ਦਾ ਇਲਾਜ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਉਹ ਤਾਕਤ ਹੈ, ਜੋ ਗਰੀਬੀ ਦੇ ਝੰਬੇ ਲੋਕਾਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸੂਬਾ ਸਰਕਾਰ ਸੂਬੇ ’ਚ ਸਿੱਖਿਆ ਖੇਤਰ ਦੇ ਸੁਧਾਰ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ ਦੇ ਭਾਜਪਾ ਸੰਸਦ ਮੈਂਬਰ ਨੇ ਪੰਜਾਬ ਸਰਕਾਰ ਤੋਂ ਲੈ ਕੇ ਜੰਤਰ-ਮੰਤਰ ਪ੍ਰਦਰਸ਼ਨ ਤਕ ’ਤੇ ਦਿੱਤੇ ਬੇਬਾਕੀ ਨਾਲ ਜਵਾਬ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News