ਪਰੇਸ਼ਾਨੀ ਦੇ ਚੱਲਦਿਆਂ 50 ਸਾਲਾ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ
Sunday, Feb 19, 2023 - 06:30 PM (IST)

ਮਲੋਟ (ਜੁਨੇਜਾ) : ਥਾਣਾ ਸਦਰ ਮਲੋਟ ਅਧੀਨ ਆਉਂਦੇ ਪਿੰਡ ਰਾਮ ਨਗਰ ਵਿਖੇ ਇਕ 50 ਸਾਲਾ ਵਿਅਕਤੀ ਨੇ ਫਾਹਾ ਲੈਕੇ ਆਤਮ ਹੱਤਿਆ ਕਰ ਲਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮੁਕੰਦ ਲਾਲ ਪੁੱਤਰ ਓਮ ਪ੍ਰਕਾਸ਼ ਵਾਸੀ ਰਾਮ ਨਗਰ ਪਿਛਲੇ ਸਮੇਂ ਤੋਂ ਜ਼ਮੀਨ ਠੇਕੇ 'ਤੇ ਲੈ ਕੇ ਖੇਤੀਬਾੜੀ ਕਰਦਾ ਸੀ ਪਰ ਫ਼ਸਲ ਦਾ ਨੁਕਸਾਨ ਹੋਣ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ ਅਤੇ ਸ਼ਰਾਬ ਪੀਣ ਲੱਗ ਪਿਆ ਸੀ। ਕੱਲ੍ਹ ਉਸਨੇ ਆਪਣੇ ਘਰ ਵਿਖੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।
ਪੁਲਸ ਨੇ ਮ੍ਰਿਤਕ ਦੇ ਪੁੱਤਰ ਮਨਿੰਦਰਪਾਲ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਪੋਸਟ ਮਾਰਟਮ ਕਰਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ | ਮਾਮਲੇ ਦੀ ਜਾਂਚ ਏ.ਐਸ.ਆਈ.ਪ੍ਰਗਟ ਸਿੰਘ ਕਰ ਰਿਹਾ ਹੈ।