ਮਾਨਸਿਕ ਤੌਕ ਤੋਂ ਪਰੇਸ਼ਾਨ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

03/29/2023 11:58:34 PM

ਲੁਧਿਆਣਾ (ਤਰੁਣ) : ਥਾਣਾ ਹੈਬੋਵਾਲ ਦੇ ਇਲਾਕੇ ਗੋਪਾਲ ਨਗਰ ਵਿੱਚ ਇਕ ਵਿਅਕਤੀ ਨੇ ਸ਼ੱਕੀ ਹਾਲਤ ਵਿੱਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਨਮੀਤ (33) ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਹੈਬੋਵਾਲ ਦੀ ਪੁਲਸ ਮੌਕੇ 'ਤੇ ਪੁੱਜੀ।
ਥਾਣਾ ਮੁਖੀ ਇੰਸਪੈਕਟਰ ਬਿਟਨ ਕੁਮਾਰ ਨੇ ਦੱਸਿਆ ਕਿ ਮਨਮੀਤ ਮਾਨਸਿਕ ਰੂਪ ਤੋਂ ਪਰੇਸ਼ਾਨ ਸੀ। ਉਸ ਦੀ ਨੌਕਰੀ ਚਲੇ ਜਾਣ ਤੋਂ ਬਾਅਦ ਉਹ ਪਰੇਸ਼ਾਨ ਰਹਿਣ ਲੱਗਾ। ਮਨਮੀਤ ਵਿਆਹਿਆ ਹੋਇਆ ਸੀ ਅਤੇ ਉਸ ਦੇ ਇਕ ਬੱਚਾ ਸੀ।

ਇਹ ਵੀ ਪੜ੍ਹੋ : PU ਦੇ ਨਵੇਂ ਵੀ. ਸੀ. ਬਣੇ ਰੇਣੂ ਚੀਮਾ ਵਿਜ, ਪਹਿਲੀ ਵਾਰ ਮਹਿਲਾ ਪ੍ਰੋਫੈਸਰ ਦੀ ਹੋਈ ਨਿਯੁਕਤੀ

ਮੰਗਲਵਾਰ ਨੂੰ ਉਸ ਦੀ ਮਾਂ ਕਮਰੇ ਵਿੱਚ ਗਈ ਤਾਂ ਪਤਾ ਲੱਗਾ ਕਿ ਉਸ ਦੇ ਬੇਟੇ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਹੈ। ਪੁਲਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।


Mandeep Singh

Content Editor

Related News