ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜਾਣੋ ਕੀ ਹੈ ਪੂਰਾ ਮਾਮਲਾ

Thursday, Apr 13, 2023 - 08:48 PM (IST)

ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜਾਣੋ ਕੀ ਹੈ ਪੂਰਾ ਮਾਮਲਾ

ਬਠਿੰਡਾ (ਸੁਖਵਿੰਦਰ) : ਪਤਨੀ ਤੋਂ ਪ੍ਰੇਸ਼ਾਨ ਪਿੰਡ ਗੁਲਾਬਗੜ੍ਹ ਦੇ ਇਕ ਵਿਅਕਤੀ ਨੇ ਜ਼ਹਿਰੀਲੀ ਵਸਤੂ ਨਿਗਲਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਉਕਤ ਮਾਮਲੇ ਵਿੱਚ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਮ੍ਰਿਤਕ ਦੀ ਪਤਨੀ ਸਮੇਤ 4 ਲੋਕਾਂ 'ਤੇ ਕੇਸ ਦਰਜ ਕਰ ਲਿਆ ਹੈ। ਜਸਪਾਲ ਸਿੰਘ ਵਾਸੀ ਗੁਲਾਬਗੜ੍ਹ ਨੇ ਪੁਲਸ ਨੂੰ ਦੱਸਿਆ ਕਿ ਉਸਦੇ ਲੜਕੇ ਕਰਨ ਸਿੰਘ ਦੀ ਅਮਨਦੀਪ ਕੌਰ ਦੇ ਨਾਲ ਕੋਰਟ ਮੈਰਿਜ ਹੋਈ ਸੀ। ਇਸ ਤੋਂ ਬਾਅਦ ਉਸਦੀ ਪਤਨੀ ਅਮਨਦੀਪ ਆਪਣੇ ਘਰ ਮੁਕਤਸਰ ਚਲੀ ਗਈ।

ਇਹ ਵੀ ਪੜ੍ਹੋ : ਟੈਕਸ ਚੋਰੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ , ਵਿੱਤ ਮੰਤਰੀ ਚੀਮਾ ਵੱਲੋਂ ਵਿਸ਼ਲੇਸ਼ਣਾਤਮਕ ਪੋਰਟਲ ਜਾਰੀ

ਕਰਨ ਸਿੰਘ ਉਸ ਨੂੰ ਵਾਪਸ ਲੈ ਕੇ ਆਉਣਾ ਚਾਹੁੰਦਾ ਸੀ ਪ੍ਰੰਤੂ ਉਹ ਵਾਪਸ ਨਹੀਂ ਆਈ। ਇਸ ਪ੍ਰੇਸ਼ਾਨੀ ਦੇ ਚਲਦਿਆਂ ਉਸਦੇ ਲੜਕੇ ਨੇ ਜ਼ਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਤੋਂ ਇਲਾਵਾ ਉਸਦੇ ਪਰਿਵਾਰਕ ਮੈਂਬਰਾਂ ਗੁਰਮੀਤ ਸਿੰਘ, ਛਿੰਦਰ ਸਿੰਘ, ਗੁਰੀ ਵਾਸੀ ਸਾਹਿਲ ਹਰਪਾਲਪੁਰ ਜ਼ਿਲ੍ਹਾ ਪਟਿਆਲਾ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Mandeep Singh

Content Editor

Related News