ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

03/12/2018 6:42:12 AM

ਕਪੂਰਥਲਾ, (ਜ. ਬ.)- ਥਾਣਾ ਸਦਰ ਦੇ ਅਧੀਨ ਪਿੰਡ ਬਲੇਰਖਾਨਪੁਰ 'ਚ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਵਿੰਦਰ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਨਿਵਾਸੀ ਪਿੰਡ ਬਲੇਰਖਾਨਪੁਰ ਜਿਸਨੇ ਆਪਣੇ ਘਰ 'ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨਾਂ 'ਚ ਮ੍ਰਿਤਕ ਦੇ ਭਰਾ ਨੇ ਦਸਿਆ ਕਿ ਉਹ ਕੁਝ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਰਕੇ ਉਸ ਨੇ ਫਾਹਾ ਲੈ ਲਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਧਾਰਾ 174 ਦੇ ਤਹਿਤ ਪੁਲਸ ਕਾਰਵਾਈ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਾਪਤਾ ਪ੍ਰੋਫੈਸਰ ਦੀ ਭੇਤਭਰੇ ਹਾਲਾਤ 'ਚ ਲਾਸ਼ ਮਿਲੀ
ਭੁਲੱਥ,  (ਰਜਿੰਦਰ)-ਕਸਬਾ ਭੁਲੱਥ ਤੋਂ ਬੀਤੇ ਦਿਨੀਂ ਲਾਪਤਾ ਹੋਏ ਪ੍ਰੋਫੈਸਰ ਦੀ ਅੱਜ ਭੇਤਭਰੇ ਹਾਲਾਤ ਵਿਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪ੍ਰੋਫੈਸਰ ਦਿਲਬਾਗ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਵਾਰਡ ਨੰਬਰ 4, ਭੁਲੱਥ ਬੀਤੀ 8 ਮਾਰਚ ਨੂੰ ਆਪਣੇ ਘਰ ਤੋਂ ਬਾਜ਼ਾਰ ਨੂੰ ਮੋਟਰਸਾਈਕਲ 'ਤੇ ਗਿਆ ਸੀ ਪਰ ਉਹ ਘਰ ਵਾਪਸ ਨਹੀਂ ਪੁੱਜਾ ਤੇ ਲਾਪਤਾ ਪਾਇਆ ਗਿਆ ਸੀ। ਜਿਸ ਦੀ ਲਾਸ਼ ਅੱਜ ਕਰਤਾਰਪੁਰ ਵਿਖੇ ਰੇਲਵੇ ਲਾਈਨ ਨੇੜਿਓ ਭੇਤਭਰੇ ਹਾਲਾਤ ਵਿਚ ਮਿਲੀ। ਇਸ ਮਾਮਲੇ ਦੀ ਜਾਂਚ ਜਲੰਧਰ ਦੀ ਰੇਲਵੇ ਪੁਲਸ ਵਲੋਂ ਕੀਤੀ ਜਾ ਰਹੀ ਹੈ, ਕਿਉਂਕਿ ਲਾਸ਼ ਮਿਲਣ ਵਾਲਾ ਇਲਾਕਾ ਰੇਲਵੇ ਦਾ ਸੀ। ਦੂਜੇ ਪਾਸੇ ਇਸ ਸਬੰਧ ਵਿਚ ਪੁਲਸ ਵਲੋਂ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।