ਵਿਅਕਤੀ ਨੇ ਪਰਿਵਾਰਕ ਮੈਂਬਰਾਂ ''ਤੇ ਚਲਾਈਆਂ ਗੋਲੀਆਂ, ਪਤਨੀ, ਨੂੰਹ ਤੇ ਪੋਤੀ ਹੋਈਆਂ ਜ਼ਖ਼ਮੀ

Thursday, Nov 16, 2023 - 06:19 PM (IST)

ਵਿਅਕਤੀ ਨੇ ਪਰਿਵਾਰਕ ਮੈਂਬਰਾਂ ''ਤੇ ਚਲਾਈਆਂ ਗੋਲੀਆਂ, ਪਤਨੀ, ਨੂੰਹ ਤੇ ਪੋਤੀ ਹੋਈਆਂ ਜ਼ਖ਼ਮੀ

ਝਬਾਲ (ਨਰਿੰਦਰ)- ਪੁਲਸ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਖੈਰਦੀਨ ਵਿਖੇ ਅੱਜ ਇਕ ਵਿਅਕਤੀ ਨੇ ਘਰੇਲੂ ਝਗੜੇ ਕਾਰਨ ਆਪਣੇ ਹੀ ਪਰਿਵਾਰ 'ਤੇ ਗੋਲੀ ਚਲਾ ਦਿੱਤੀ। ਜਿਸ ਨਾਲ ਉਸਦੀ ਪਤਨੀ, ਨੂੰਹ ਅਤੇ ਛੋਟੀ ਬੱਚੀ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

ਇਸ ਸਬੰਧੀ ਕੁਲਜੀਤ ਸਿੰਘ ਵਾਸੀ ਖੈਰਦੀਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪਿਤਾ ਦਰਸ਼ਨ ਸਿੰਘ ਪੁੱਤਰ ਜਗਤਾਰ ਸਿੰਘ ਕੌਮ ਜੱਟ ਵਾਸੀ ਖੈਰਦੀਨ ਕੇ ਘਰ ਵਿੱਚ ਸਾਡੀ ਮਾਤਾ ਨਾਲ ਰੋਜ਼ਾਨਾ ਲੜਦਾ ਸੀ ਅਤੇ ਅੱਜ ਵੀ ਘਰ 'ਚ ਕਲੇਸ਼ ਪਾਕੇ ਬੈਠਾ ਸੀ। ਜਿਸ ਦੇ ਚਲਦਿਆਂ ਉਸ ਨੇ ਗੁੱਸੇ ਵਿੱਚ ਆਕੇ ਆਪਣੀ 12 ਬੋਰ ਪਿਸਤੌਲ ਨਾਲ 2 ਫ਼ਾਇਰ ਪਰਿਵਾਰਕ ਮੈਂਬਰਾਂ 'ਤੇ ਕਰ ਦਿੱਤੇ, ਜਿਸ ਨਾਲ ਮੇਰੀ ਮਾਤਾ ਸੁਖਵਿੰਦਰ ਕੌਰ ਉਮਰ 43 ਸਾਲ (ਪਤਨੀ ਉਕਤ ਦਰਸ਼ਨ ਸਿੰਘ) ਦੇ ਸੱਜੇ ਪੈਰ ਵਿੱਚ ਅਤੇ ਮੇਰੀ ਘਰ ਵਾਲੀ ਮਨਪ੍ਰੀਤ ਕੌਰ ਪਤਨੀ ਕੁਲਜੀਤ ਸਿੰਘ ਉਮਰ 23 ਸਾਲ ਦੇ ਖੱਬੇ ਪੈਰ 'ਚ ਅਤੇ ਪੋਤਰੀ ਜਸਕੀਰਤ ਕੌਰ ਉਮਰ 1 ਸਾਲਾ ਪੁੱਤਰੀ ਕੁਲਜੀਤ ਸਿੰਘ ਦੇ ਖੱਬੇ ਪੈਰ ਵਿੱਚ ਗੋਲੀ ਦੇ ਸ਼ਰੈ ਲੱਗੇ ।

ਇਹ ਵੀ ਪੜ੍ਹੋ-  ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ

ਜਿਸ ਤੋਂ ਬਾਅਦ ਤਿੰਨੋਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਥਾਣਾ ਝਬਾਲ ਦੀ ਪੁਲਸ ਨੇ ਗੋਲੀ ਚਲਾਉਣ ਵਾਲੇ ਦਰਸ਼ਨ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News