ਜਲੰਧਰ: ਰਿਸ਼ਤੇਦਾਰ ਨੂੰ ਟਰੇਨ ’ਚ ਬਿਠਾਉਣ ਆਏ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ

Thursday, Dec 22, 2022 - 03:11 PM (IST)

ਜਲੰਧਰ: ਰਿਸ਼ਤੇਦਾਰ ਨੂੰ ਟਰੇਨ ’ਚ ਬਿਠਾਉਣ ਆਏ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ

ਜਲੰਧਰ (ਗੁਲਸ਼ਨ)– ਸਿਟੀ ਰੇਲਵੇ ਸਟੇਸ਼ਨ ’ਤੇ  ਬੁੱਧਵਾਰ ਦੁਪਹਿਰ ਆਪਣੇ ਰਿਸ਼ਤੇਦਾਰ ਨੂੰ ਟਰੇਨ ਵਿਚ ਬਿਠਾਉਣ ਆਏ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਥਾਣਾ ਜੀ. ਆਰ. ਪੀ. ਦੇ ਏ. ਐੱਸ. ਆਈ. ਪਰਗਟ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਆਪਣੇ ਰਿਸ਼ਤੇਦਾਰ ਨੂੰ ਪਲੇਟਫਾਰਮ ਨੰਬਰ 2 ’ਤੇ ਛੱਡ ਕੇ ਵਾਪਸ ਆ ਰਿਹਾ ਸੀ ਤਾਂ ਉਸ ਨੇ ਉਥੇ ਖੜ੍ਹੇ ਸਫ਼ਾਈ ਕਰਮਚਾਰੀ ਨੂੰ ਕਿਹਾ ਕਿ ਉਸ ਨੂੰ ਘਬਰਾਹਟ ਹੋ ਰਹੀ ਹੈ। ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ 2-3 ਮਿੰਟ ਵਿਚ ਉਥੇ ਪਹੁੰਚੇ। ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਉਕਤ ਵਿਅਕਤੀ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਧੁੰਦ ਵਿਚਾਲੇ ਪੰਜਾਬ 'ਚ ਜੇਲ੍ਹ ਅੰਦਰ ਤਸਕਰੀ: ਅੰਮ੍ਰਿਤਸਰ ਜੇਲ੍ਹ 'ਚ ਸੁੱਟੀ ਗਈ ਪਾਬੰਦੀਸ਼ੁਦਾ ਸਾਮਾਨ ਦੀ ਵੱਡੀ ਖੇਪ
ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਉਮਰ 35 ਤੋਂ 40 ਸਾਲ ਦੇ ਵਿਚਕਾਰ ਲੱਗਦੀ ਹੈ। ਉਸ ਕੋਲੋਂ ਕੋਈ ਵੀ ਆਈ. ਡੀ. ਪਰੂਫ਼ ਨਹੀਂ ਸੀ। ਮ੍ਰਿਤਕ ਦੀ ਜੇਬ ਵਿਚੋਂ ਮਿਲੇ ਮੋਬਾਇਲ ਫੋਨ ਤੋਂ ਪੁਲਸ ਉਸ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ : ਮੋਗਾ 'ਚ ਵੱਡੀ ਵਾਰਦਾਤ: ਸ਼ਰੇਆਮ ਗੋਲੀਆਂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News